Connect with us

National

ਅਸਮ ਸਰਕਾਰ ਨੇ ਆਰਮਡ ਫੋਰਸਿਜ਼ ਸਪੈਸ਼ਲ ਪਾਵਰਜ਼ ਐਕਟ ‘ਚ ਕੀਤਾ ਵਾਧਾ

Published

on

29 ਮਾਰਚ 2024:  ਅਸਮ ਸਰਕਾਰ ਨੇ ਚਾਰ ਜ਼ਿਲ੍ਹਿਆਂ ਵਿੱਚ  ਆਰਮਡ ਫੋਰਸਿਜ਼ ਸਪੈਸ਼ਲ ਪਾਵਰਜ਼ ਐਕਟ (AFSPA) 1958 ਨੂੰ  1 ਅਪ੍ਰੈਲ ਤੋਂ 6 ਮਹੀਨਿਆਂ ਲਈ ਵਧਾ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸਰਕਾਰ ਨੇ ਕਿਹਾ ਕਿ ਇਨ੍ਹਾਂ ‘ਚ ਤਿਨਸੁਕੀਆ, ਡਿਬਰੂਗੜ੍ਹ, ਚਰਾਈਦੇਓ ਅਤੇ ਸ਼ਿਵਸਾਗਰ ਜ਼ਿਲ੍ਹੇ ਸ਼ਾਮਲ ਹਨ।

ਸਰਕਾਰ ਦੇ ਅਨੁਸਾਰ, ਅਸਾਮ ਪੁਲਿਸ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਰਾਜ ਵਿੱਚ ਕਾਨੂੰਨ ਵਿਵਸਥਾ ਵਿੱਚ ਸੁਧਾਰ ਹੋਇਆ ਹੈ। ਪਰ ਚਾਰ ਜ਼ਿਲ੍ਹਿਆਂ ਵਿੱਚ ਅੱਤਵਾਦੀ ਸੰਗਠਨ ਦੇ ਸਰਗਰਮ ਹੋਣ ਕਾਰਨ ਅਫਸਪਾ ਲਾਗੂ ਕਰਨਾ ਜ਼ਰੂਰੀ ਹੈ। ਇਸ ਤੋਂ ਬਾਅਦ ਕੇਂਦਰ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਅਫਸਪਾ ਨੂੰ 1 ਅਪ੍ਰੈਲ ਤੋਂ 30 ਸਤੰਬਰ 2024 ਤੱਕ ਵਧਾ ਦਿੱਤਾ ਗਿਆ ਹੈ।