Connect with us

Punjab

ਪੰਜਾਬ ਦੇ ਸਾਬਕਾ ਮੰਤਰੀ ਟੌਹੜਾ ਦੇ ਘਰ ਹੋਇਆ ਹਮਲਾ…

Published

on

ਪਟਿਆਲਾ25ਸਤੰਬਰ 2023 : ਪਟਿਆਲਾ ‘ਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਘਰ ਬੀਤੀ ਰਾਤ ਅੱਧੀ ਦਰਜਨ ਅਣਪਛਾਤੇ ਹਮਲਾਵਰਾਂ ਨੇ ਹਮਲਾ ਕੀਤਾ । ਗੇਟ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਅਤੇ ਘਰ ਦੇ ਅੰਦਰ ਇੱਟਾਂ ਅਤੇ ਪੱਥਰ ਵੀ ਸੁੱਟੇ ਗਏ।

ਕੈਮਰਿਆਂ ‘ਚ ਸਭ ਕੁਝ ਕੈਦ ਹੋਣ ਦੇ ਬਾਵਜੂਦ ਪੁਲਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਪਰਿਵਾਰ ਕਾਫੀ ਨਿਰਾਸ਼ ਹੈ। ਟੌਹੜਾ ਦੇ ਜਵਾਈ ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ, ਉਨ੍ਹਾਂ ਦੀ ਬੇਟੀ ਅਤੇ ਪਰਿਵਾਰ ਇਸ ਘਰ ਵਿੱਚ ਰਹਿ ਰਹੇ ਹਨ। ਜਦੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਉਥੇ ਸਨ ਤਾਂ ਘਰ ਦੇ ਆਲੇ-ਦੁਆਲੇ ਪੰਜਾਬ ਪੁਲਿਸ ਅਤੇ ਸੀ.ਆਰ.ਪੀ. ਦੀ ਪਹਿਰਾ ਵੀ ਸੀ।

ਉਹ ਇਸ ਸਬੰਧੀ ਪਟਿਆਲਾ ਦੇ ਕਈ ਪੁਲਿਸ ਅਧਿਕਾਰੀਆਂ ਨੂੰ ਬੇਨਤੀ ਕਰ ਚੁੱਕੇ ਹਨ ਪਰ ਕੋਈ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ। ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ, ਪੰਜਾਬ ਦੇ ਡੀ.ਜੀ.ਪੀ. ਨੇ ਪਟਿਆਲਾ ਪੁਲਿਸ ਨੂੰ ਇਨ੍ਹਾਂ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਹੈ।