Connect with us

Punjab

ਬਟਾਲਾ ਸ਼ਹਿਰ ਨੂੰ ਜ਼ਿਲ੍ਹਾ ਬਣਾਉਣ ਦੇ ਰੋਸ ਵਜੋਂ ਬਾਰ ਐਸੋਸੀਏਸ਼ਨ ਅਤੇ ਵਪਾਰ ਮੰਡਲ ਨੇ ਸ਼ਹਿਰ ‘ਚ ਕੀਤਾ ਰੋਸ ਮਾਰਚ

Published

on

ਬਟਾਲਾ : ਬਟਾਲਾ ਸ਼ਹਿਰ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੇ ਰੋਸ ਵਜੋਂ ਅੱਜ ਗੁਰਦਾਸਪੁਰ (Gurdaspur) ਵਿੱਚ ਬਾਰ ਐਸੋਸੀਏਸ਼ਨ ਅਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਨੇ ਸ਼ਹਿਰ ਵਿਚ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਇਸ ਮੌਕੇ ਤੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਹਾੜਾ ਵੀ ਇਸ ਰੋਸ ਮਾਰਚ ਵਿਚ ਸ਼ਾਮਿਲ ਹੋਏ ਅਤੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਇਸ ਫੈਸਲੇ ਨੂੰ ਨਾ ਬਦਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ (Bar Association) ਦੇ ਅਹੁਦੇਦਾਰਾਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਪਾਹਡ਼ਾ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹਾ ਇੱਕ ਇਤਿਹਾਸਕ ਜ਼ਿਲ੍ਹਾ ਹੈ ਅਤੇ ਹੁਣ ਸਾਜ਼ਿਸ਼ਾਂ ਤਹਿਤ ਇਸ ਜ਼ਿਲ੍ਹੇ ਦੇ ਦੋ ਹਿੱਸੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਜੇਕਰ ਬਟਾਲਾ ਸ਼ਹਿਰ ਨੂੰ ਜ਼ਿਲ੍ਹਾ ਬਣਾਇਆ ਜਾਂਦਾ ਹੈ ਤਾਂ ਵੱਡੇ ਪੱਧਰ ਤੇ ਗੁਰਦਾਸਪੁਰ ਸ਼ਹਿਰ ਦਾ ਵਿਕਾਸ ਪੱਖੀ ਨੁਕਸਾਨ ਹੋਵੇਗਾ ਅਤੇ ਇਹ ਇਤਿਹਾਸਕ ਜ਼ਿਲ੍ਹਾ ਅਣਗੋਲਿਆਂ ਜਾਵੇਗਾ।

ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਪਣੇ ਇਸ ਫ਼ੈਸਲੇ ਨੂੰ ਬਦਲਿਆ ਜਾਵੇ ਨਾਲ ਹੀ ਉਨ੍ਹਾਂ ਨੇ ਆਰੋਪ ਲਗਾਏ ਹਨ ਕਿ ਸਿਆਸੀ ਸ਼ਹਿ ਦੇ ਉੱਪਰ ਗੁਰਦਾਸਪੁਰ ਜ਼ਿਲ੍ਹੇ ਨੂੰ ਤੋਡ਼ ਕੇ ਦੋ ਹਿੱਸਿਆਂ ਵਿੱਚ ਵੰਡਿਆ ਜਾ ਰਿਹਾ ਹੈ ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।