National
‘ਭਾਰਤ ਜੋੜੋ ਨਿਆਯਾ ਯਾਤਰਾ ‘ ਅੱਜ ਇੱਕ ਵਿਸ਼ਾਲ ਰੈਲੀ ਨਾਲ ਮੁੰਬਈ ਵਿੱਚ ਹੋਵੇਗੀ ਸਮਾਪਤ
ਰਾਹੁਲ ਗਾਂਧੀ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਕਾਂਗਰਸ ਦੀ ਭਾਰਤ ਜੋੜੋ ਨਿਆਏ ਯਾਤਰਾ ਦੀ ਸਮਾਪਤੀ ਰੈਲੀ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ, ਸਮਾਜਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਖਿਲੇਸ਼ ਯਾਦਵ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਵੀ ਸ਼ਾਮਿਲ ਹੋਣਗੇ । ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਅਤੇ ਐਨਸੀਪੀ (ਐਸਪੀ) ਦੇ ਮੁਖੀ ਸ਼ਰਦ ਪਵਾਰ ਵੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ਯਾਤਰਾ ਅੱਜ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਸਮਾਪਤ ਹੋਵੇਗੀ। ਮਹਾਰਾਸ਼ਟਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇ ਵਡੇਟੀਵਾਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਰੈਲੀ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਵਿਰੋਧੀ ਗਠਜੋੜ ਦੀਆਂ ਹੋਰ ਭਾਈਵਾਲ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਿਲ ਹੋਣਗੇ।