Punjab
ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ

ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਸਾਹਿਬ ਦੇ ਭੋਗ ਪਾਏ ਗਏ । ਇਸ ਮੌਕੇ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਗ੍ਰੰਥੀ ਭਾਈ ਨਿਰਮਲ ਸਿੰਘ ਜੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਅਰਦਾਸ ਕੀਤੀ ਗਈ। ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜੱਥਿਆਂ ਵਲੋਂ ਕੀਰਤਨ ਵੀ ਕੀਤਾ ਗਿਆ।
ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ ਤੇ ਰੋਜ਼ਾਨਾ ਕੁਝ ਸਮਾਂ ਸਾਨੂੰ ਨਾਮ ਸਿਮਰਨ ਤੇ ਪ੍ਰਭੂ ਭਗਤੀ ਕਰਨੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਇਕ ਹੈ ਤੇ ਉਸਦਾ ਸਾਰੇ ਧਰਮਾਂ ਦੇ ਲੋਕਾਂ ਲਈ ਇਕੋ ਹੀ ਸੰਦੇਸ਼ ਹੈ ਨਾਮ ਜਪੋ, ਕੀਰਤ ਕਰੋ ਅਤੇ ਵੰਡ ਛਕੋ। ਉਨ੍ਹਾਂ ਕਿਹਾ ਕਿ ਸਾਰੇ ਧਰਮ ਸਾਨੂੰ ਮਾਨਵਤਾ ਦੇ ਭਲੇ ਦਾ ਸੰਦੇਸ਼ ਦਿੰਦੇ ਹਨ, ਇਸ ਲਈ ਸਾਨੂੰ ਸਮਾਜ ਸੇਵਾ ਅਤੇ ਧਾਰਮਿਕ ਕੰਮਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਦੇ ਨਾਲ-ਨਾਲ ਧਰਮ ਦੇ ਪ੍ਰਚਾਰ ਲਈ ਸਮਾਂ ਕੱਢਣਾ ਚਾਹੀਦਾ ਹੈ।