Connect with us

National

ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ,ਹੁਣ ਧਿਆਨ ਚੰਦ ਦੇ ਨਾਂ ‘ਤੇ ਰੱਖਿਆ ਜਾਵੇਗਾ ਇਸ ਅਵਾਰਡ ਦਾ ਨਾਮ

Published

on

dhayan chand

ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਨੇ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ (Rajiv Gandhi Khel Ratna Award) ਦਾ ਨਾਂ ਮੇਜਰ ਧਿਆਨ ਚੰਦ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਅਤੇ ਲਿਖਿਆ, ‘ਉਨ੍ਹਾਂ ਪਲਾਂ ਦੇ ਵਿੱਚ ਜਿਨ੍ਹਾਂ ਨੇ ਦੇਸ਼ ਨੂੰ ਮਾਣ ਦਿੱਤਾ ਹੈ, ਬਹੁਤ ਸਾਰੇ ਦੇਸ਼ਵਾਸੀਆਂ ਦੀ ਬੇਨਤੀ ਵੀ ਸਾਹਮਣੇ ਆਈ ਹੈ ਕਿ ਖੇਲ ਰਤਨ ਪੁਰਸਕਾਰ ਦਾ ਨਾਮ ਮੇਜਰ ਧਿਆਨ ਚੰਦ ਜੀ ਨੂੰ ਸਮਰਪਿਤ ਕੀਤਾ ਜਾਣਾ ਚਾਹੀਦਾ ਹੈ। ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਹੁਣ ਇਸ ਪਰਸਕਾਰ ਦਾ ਨਾਮ ਮੇਜਰ ਧਿਆਨ ਚੰਦ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ।