Punjab
ਜਲੰਧਰ ਜ਼ਿਮਨੀ ਚੋਣ ‘ਚ AAP ਨੂੰ ਮਿਲੀ ਵੱਡੀ ਜਿੱਤ, ਕੇਜਰੀਵਾਲ ‘ਤੇ ਸੀਐੱਮ ਮਾਨ ਦੀ ਵਧਾਈ ਦਿੰਦਿਆਂ ਦੀ ਤਸਵੀਰ ਆਈ ਸਾਹਮਣੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ‘ਆਪ’ ਦੇ ਸੁਸ਼ੀਲ ਕੁਮਾਰ ਰਿੰਕੂ 58430 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਜਦੋਂ ਕਿ ਸੀ.ਐਮ. ਮਾਨ ਅਤੇ ਕੇਜਰੀਵਾਲ ਦੀ ਮੁਲਾਕਾਤ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਉਹ ਇੱਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਹਾਲਾਂਕਿ ਇਸ ਸੀਟ ਦਾ ਰਸਮੀ ਐਲਾਨ ਹੋਣਾ ਬਾਕੀ ਹੈ।
ਦੱਸ ਦੇਈਏ ਕਿ ਜਲੰਧਰ ਲੋਕ ਸਭਾ (ਰਾਖਵੀਂ) ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਕਾਂਗਰਸ ਤੋਂ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ, ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਅਤੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਦਲਿਤ ਸਿੱਖ ਇੰਦਰ ਇਕਬਾਲ ਸਿੰਘ ਚੋਣ ਮੈਦਾਨ ਵਿਚ ਹਨ। ਇਸ ਸੀਟ ‘ਤੇ. ਅਕਾਲੀ ਦਲ ਨੇ ਆਪਣੇ ਦੋ ਵਾਰ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਬਣਾਇਆ ਹੈ।