Politics
ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝੱਟਕਾ, ਇਹ ਕਾਂਗਰਸੀ ਆਗੂ ਅਕਾਲੀ ਦਲ ‘ਚ ਹੋਇਆ ਸ਼ਾਮਲ
ਜਲੰਧਰ : ਸਾਬਕਾ ਅਕਾਲੀ ਵਿਧਾਇਕ ਅਤੇ ਜਲੰਧਰ ਛਾਉਣੀ ਤੋਂ ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਅੱਜ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।
ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਜਗਬੀਰ ਸਿੰਘ ਬਰਾੜ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਜਗਬੀਰ ਬਰਾੜ ਨੂੰ ਸਰੋਪਾ ਪਾ ਕੇ ਅਕਾਲੀ ਦਲ ਵਿੱਚ ਸ਼ਾਮਲ ਕੀਤਾ।
ਜ਼ਿਕਰਯੋਗ ਹੈ ਕਿ ਜਗਬੀਰ ਸਿੰਘ ਬਰਾੜ ਇਸ ਤੋਂ ਪਹਿਲਾਂ ਅਕਾਲੀ ਦਲ ਵਿੱਚ ਸਨ ਅਤੇ ਅਕਾਲੀ ਦਲ ਦੀ ਤਰਫੋਂ ਚੋਣ ਜਿੱਤਣ ਤੋਂ ਬਾਅਦ ਜਲੰਧਰ ਛਾਉਣੀ ਤੋਂ ਵਿਧਾਇਕ ਰਹੇ ਸਨ, ਪਰ ਅਕਾਲੀ ਦਲ ਦੀ ਸਰਕਾਰ ਦੌਰਾਨ ਉਹ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਦੂਜੇ ਪਾਸੇ ਜਗਬੀਰ ਬਰਾੜ ਨੇ ਕਾਂਗਰਸ ਪਾਰਟੀ ਛੱਡਣ ‘ਤੇ ਕਿਹਾ ਕਿ ਕਾਂਗਰਸ’ ਚ ਕੀ ਚੱਲ ਰਿਹਾ ਹੈ ਇਸ ਬਾਰੇ ਹਰ ਕੋਈ ਜਾਣੂ ਹੈ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਛੱਡਣ ਦਾ ਫੈਸਲਾ ਕੀਤਾ।