Connect with us

Punjab

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ, ਬਰਨਾਲਾ ‘ਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ

Published

on

7 ਜਨਵਰੀ 2024: ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਾਵਨ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੂਰੇ ਬਰਨਾਲਾ ਸ਼ਹਿਰ ਵਿੱਚੋਂ ਗੁਜ਼ਰਿਆ,ਇਸ ਵਿਸ਼ਾਲ ਨਗਰ ਕੀਰਤਨ ਦੀ ਵਿਸ਼ਾਲ ਝਾਂਕੀ ਮਨਮੋਹਕ ਨਜ਼ਰ ਆਈ ਅਤੇ ਇਸ ਦੌਰਾਨ ਸਮੁੱਚਾ ਬਰਨਾਲਾ ਵਾਸੀ ਨਤਮਸਤਕ ਹੋਇਆ, ਮਹਾਨ ਕੀਰਤਨ ਦਾ ਆਨੰਦ ਮਾਣਦੇ ਹੋਏ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਲੰਗਰ ਪ੍ਰਸ਼ਾਦ ਵੀ ਵਰਤਾਇਆ ਗਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਾਨਦਾਰ ਪਾਲਕੀ ਸਜਾਈ ਗਈ ਅਤੇ ਲੋਕਾਂ ਨੇ ਇਸ ਪਵਿੱਤਰ ਤਿਉਹਾਰ ‘ਤੇ ਮੱਥਾ ਟੇਕਦੇ ਹੋਏ ਸ਼ਬਦ ਗੁਰਬਾਣੀ ਦਾ ਗੁਣਗਾਨ ਵੀ ਕੀਤਾ,ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਸਮੂਹ ਨਗਰ ਨਿਵਾਸੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਭ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣਾ ਚਾਹੀਦਾ ਹੈ ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਿੰਘ ਜੀ ਨੇ ਧਰਮ, ਕੌਮ ਅਤੇ ਦੇਸ਼ ਨੂੰ ਬਹੁਤ ਮਹੱਤਵ ਦਿੱਤਾ ਹੈ, ਜਿਸ ਲਈ ਆਪਣਾ ਸਾਰਾ ਪਰਿਵਾਰ ਕੁਰਬਾਨ ਕਰ ਦਿੱਤਾ|