Punjab
ਖੇਤਾਂ ‘ਚੋਂ ਮਿਲੀ 5 ਸਾਲਾ ਬੱਚੀ ਦੀ ਲਾਸ਼, ਇਲਾਕੇ ਦੇ ਲੋਕਾਂ ‘ਚ ਫੈਲੀ ਸਨਸਨੀ, ਜਾਣੋ ਮਾਮਲਾ
ਭੇਤਭਰੇ ਹਾਲਾਤਾਂ ‘ਚ 5 ਸਾਲਾ ਬੱਚੀ ਦੀ ਲਾਸ਼ ਬਰਾਮਦ ਹੋਣ ਦੀ ਖਬਰ ਸਾਹਮਣੇ ਆਉਣ ‘ਤੇ ਖੰਨਾ ‘ਚ ਸਨਸਨੀ ਫੈਲ ਗਈ। ਲੜਕੀ ਦੀ ਲਾਸ਼ ਪਿੰਡ ਮੰਡਿਆਲਾ ਕਲਾਂ ਦੇ ਇੱਕ ਝੋਨੇ ਦੇ ਖੇਤ ਵਿੱਚੋਂ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਲੜਕੀ ਪਿਛਲੇ 2 ਦਿਨਾਂ ਤੋਂ ਲਾਪਤਾ ਸੀ। ਲੜਕੀ ਦੀ ਮਾਂ ਦੀ ਮੌਤ ਹੋ ਚੁੱਕੀ ਸੀ ਅਤੇ ਉਹ ਆਪਣੇ ਪਿਤਾ ਨਾਲ ਕਿਸਾਨ ਦੀ ਮੋਟਰ ’ਤੇ ਰਹਿੰਦੀ ਸੀ।
2 ਦਿਨ ਪਹਿਲਾਂ ਲੜਕੀ ਨੇ ਆਪਣੇ ਪਿਤਾ ਤੋਂ ਕੁਝ ਖਰੀਦਣ ਲਈ 20 ਰੁਪਏ ਲਏ ਸਨ। ਉਹ ਪਿੰਡ ਦੀ ਦੁਕਾਨ ‘ਤੇ ਕੁਝ ਖਰੀਦਣ ਗਈ ਸੀ ਪਰ ਵਾਪਸ ਨਹੀਂ ਆਈ, ਜਿਸ ਤੋਂ ਬਾਅਦ ਅੱਜ ਉਸ ਦੀ ਲਾਸ਼ ਬਰਾਮਦ ਹੋਈ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਨੇ ਜਿੱਥੋਂ ਲਾਸ਼ ਮਿਲੀ ਸੀ, ਖੇਤਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਕਿਸੇ ਨੂੰ ਵੀ ਖੇਤਾਂ ‘ਚ ਵੜਨ ਨਹੀਂ ਦਿੱਤਾ ਜਾ ਰਿਹਾ ਹੈ। ਖਬਰ ਲਿਖੇ ਜਾਣ ਤੱਕ ਪੁਲਸ ਨੇ ਪਰਿਵਾਰਕ ਮੈਂਬਰਾਂ ਨੂੰ ਥਾਣੇ ‘ਚ ਰੱਖਿਆ ਹੋਇਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।