Connect with us

Punjab

ਨਹਿਰ ‘ਚੋਂ ਮਿਲੀ ਨੌਜਵਾਨ ਲੜਕੀ ਦੀ ਲਾਸ਼

Published

on

12 ਜਨਵਰੀ 2024: ਫਰੀਦਕੋਟ ਤੇ ਮਹੱਲਾ ਮਾਹੀਖਾਨਾ ਦੀ ਰਹਿਣ ਵਾਲੀ 28 ਸਾਲਾਂ ਨੀਹਾਂ ਨਾਮਕ ਲੜਕੀ ਦੀ ਪਿੰਡ ਫਿੱਟੇ ਦੇ ਨਾਲ ਲੱਗਦੀ ਨਹਿਰ ਵਿੱਚੋਂ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਇਥੋਂ ਦੇ ਮੈਡੀਕਲ ਕਾਲਜ ਹਸਪਤਾਲ ਵਿਖੇ ਰਖਵਾ ਦਿੱਤਾ ਹੈ ਅਤੇ ਪੁਲਿਸ ਵੱਲੋਂ ਹੁਣ ਪੂਰੇ ਮਾਮਲੇ ਦੇ ਵਿੱਚ ਪੜਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਥਾਣਾ ਸਿਟੀ ਦੇ ਐਸਐਚਓ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲੜਕੀ ਦੇ ਵਾਰਸਾਂ ਦੇ ਬਿਆਨ ਦੇ ਆਧਾਰ ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।