Punjab
ਗੁਰਦਾਸਪੁਰ ਦੇ ਪਿੰਡ ਮੂਲਿਆਂਵਾਲ ਵਿਚ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼ ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ

ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਮੁੱਲਿਆਂਵਾਲ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਨੇਡ਼ੇ ਰੋਡ ਦੇ ਉੱਪਰੋਂ ਇੱਕ 23 ਸਾਲ ਦੇ ਨੌਜਵਾਨ ਦੀ ਲਾਸ਼ ਦੇਖੀ ਗਈ ਮੌਕੇ ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤਕ ਲਾਸ਼ ਦੀ ਸ਼ਨਾਖਤ ਨਹੀਂ ਹੋ ਪਾਈ ਦਸਿਆ ਕਿ ਮਾਮਲੇ ਦੀ ਜਾਂਚ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੇਖਵਾਂ ਦੇ ਐੱਸਐੱਚਓ ਕਰਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੂਲਿਆਂਵਾਲ ਦੀ ਸੜਕ ਦੇ ਉੱਪਰ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਪਈ ਹੋਈ ਹੈ ਜਿਸਦੀ ਉਮਰ ਕਰੀਬ 23 ਸਾਲ ਹੈ ਉਨ੍ਹਾਂ ਕਿਹਾ ਕਿ ਮੌਕੇ ਤੇ ਪਹੁੰਚ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ