Connect with us

Punjab

ਸ਼ੱਕੀ ਹਾਲਾਤਾਂ ‘ਚ ਮਿਲੀ ਇੰਸਪੈਕਟਰ ਦੀ ਲਾਸ਼, ਸਿਰ ਤੇ ਗੋਲੀ ਲੱਗਣ ਦੇ ਕਾਰਨ ਹੋਈ ਮੌ+ਤ..

Published

on

29 ਨਵੰਬਰ 2023: ਫਰੀਦਕੋਟ ਦੀ ਭਾਨ ਸਿੰਘ ਕਲੋਨੀ ਦੇ ਰਹਿਣ ਵਾਲੇ 70 ਸਾਲਾਂ ਨਿਰਮਲ ਸਿੰਘ ਦੀ ਇੱਥੋਂ ਦੇ ਜਹਾਜ ਗਰਾਊਂਡ ਦੇ ਜੰਗਲੀ ਇਲਾਕੇ ਦੇ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ ਹੈ।

ਮ੍ਰਿਤਕ ਕੋਪਰੇਟਿਵ ਬੈਂਕ ਵਿੱਚੋਂ ਇੰਸਪੈਕਟਰ ਦੀ ਨੌਕਰੀ ਤੋਂ ਸੇਵਾ ਮੁਕਤ ਸਨ। ਜਿਸ ਦੇ ਸਿਰ ਤੇ ਗੋਲੀ ਲੱਗਣ ਦੇ ਕਾਰਨ ਮੌਤ ਹੋ ਗਈ ਹੈ। ਉਸਦੇ ਨੇੜੇ ਹੀ ਉਸਦਾ ਲਾਇਸੈਂਸੀ ਪਿਸਤੌਲ ਵੀ ਬਰਾਮਦ ਹੋਇਆ ਹੈ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਉਸ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਲੇਕਿਨ ਉਸਦੇ ਗੁਆਂਡੀਆਂ ਨੇ ਇਸ ਸਬੰਧ ਵਿੱਚ ਕਤਲ ਹੋਣ ਦਾ ਸ਼ੱਕ ਜਤਾਇਆ ਹੈ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਸਿਟੀ ਟੂ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਉਨਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਇਥੋਂ ਦੇ ਮੈਡੀਕਲ ਕਾਲਜ ਹਸਪਤਾਲ ਵਿਖੇ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਥਾਨਾ ਸਿਟੀ ਟੂ ਦੇ ਐਸਐਚਓ ਸਾਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।