Connect with us

National

ਅਚਾਨਕ ਖੱਡ ‘ਚ ਡਿੱਗੀ ਬੱਸ, ਹੁਣ ਤੱਕ 20 ਤੋਂ ਵੱਧ ਲੋਕਾਂ ਦੀ ਮੌਤ!

Published

on

ਉਤਰਾਖੰਡ ਵਿੱਚ ਵੱਡਾ ਹਾਦਸਾ ਵਾਪਰ ਜਾਣ ਦੀ ਬੇਹੱਦ ਦੁਖਦ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿਚ ਇਕ ਬੱਸ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ 20 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ ਅਤੇ ਕਈ ਜ਼ਖ਼ਮੀ ਹੋ ਗਏ। ਹਾਦਸੇ ਵਾਲੇ ਥਾਂ ਤੇ SDRF ਅਤੇ ਪੁਲਸ ਦੇ ਮੁਲਾਜ਼ਮ ਬਚਾਅ ਮੁਹਿੰਮ ਸ਼ੁਰੂ ਕਰਨ ਲਈ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ।

ਜ਼ਿਲ੍ਹਾ ਅਧਿਕਾਰੀ ਆਲੋਕ ਕੁਮਾਰ ਪਾਂਡੇ ਨੇ ਦੱਸਿਆ ਕਿ ਬੱਸ ਗੜਵਾਲ ਤੋਂ ਕੁਮਾਊਂ ਜਾ ਰਹੀ ਸੀ ਤਾਂ ਅਲਮੋੜਾ ਦੇ ਮਾਰਚੂਲਾ ਵਿਚ ਇਹ ਹਾਦਸਾ ਵਾਪਰਿਆ। ਉਨ੍ਹਾਂ ਨੇ ਦੱਸਿਆ ਕਿ 20 ਲੋਕਾਂ ਦੀ ਮੌਤ ਦੀ ਸੂਚਨਾ ਮਿਲੀ ਹੈ। ਪਾਂਡੇ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਕਿਉਂਕਿ ਬੱਸ 200 ਮੀਟਰ ਡੂੰਘੀ ਖੱਡ ਵਿਚ ਡਿੱਗੀ, ਉਸ ਵਿਚ 35 ਤੋਂ ਵਧੇਰੇ ਯਾਤਰੀ ਸਵਾਰ ਸਨ।

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ ‘ਐਕਸ’ ‘ਤੇ ਪੋਸਟ ਕਰ ਕੇ ਲਿਖਿਆ ਕਿ ਅਲਮੋੜਾ ਦੇ ਮਾਰਚੂਲਾ ਵਿਚ ਹੋਏ ਭਿਆਨਕ ਬੱਸ ਹਾਦਸੇ ‘ਚ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਅਤਿਅੰਤ ਦੁਖ਼ਦ ਸਮਾਚਾਰ ਮਿਲਿਆ ਹੈ, ਜ਼ਿਲ੍ਹਾ ਪ੍ਰਸ਼ਾਸਨ ਨੂੰ ਤੇਜ਼ੀ ਨਾਲ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਘਟਨਾ ਵਾਲੀ ਥਾਂ ‘ਤੇ ਸਥਾਨਕ ਪ੍ਰਸ਼ਾਸਨ ਅਤੇ SDRF ਦੀਆਂ ਟੀਮਾਂ ਜ਼ਖ਼ਮੀਆਂ ਨੂੰ ਕੱਢ ਕੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਤੱਕ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਲੋੜ ਪੈਣ ‘ਤੇ ਗੰਭੀਰ ਰੂਪ ਨਾਲ ਜ਼ਖ਼ਮੀ ਯਾਤਰੀਆਂ ਨੂੰ ਏਅਰਲਿਫਟ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕੁਮਾਉਂ ਡਿਵੀਜ਼ਨ ਦੇ ਕਮਿਸ਼ਨਰ ਨੂੰ ਘਟਨਾ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਧਾਮੀ ਨੇ ਪੌੜੀ ਅਤੇ ਅਲਮੋੜਾ ਦੇ ਸਬੰਧਤ ਖੇਤਰ ਦੇ ਏਆਰਟੀਓ ਇਨਫੋਰਸਮੈਂਟ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ।