Punjab
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਅੰਮ੍ਰਿਤਸਰ ਤੋਂ ਹੋਈ ਸ਼ੁਰੂ, 35 ਹਜ਼ਾਰ ਬੱਚਿਆਂ ਨੇ ਚੁੱਕੀ ਸਹੁੰ
ਅੰਮ੍ਰਿਤਸਰ 18ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਯਾਨੀ ਕਿ ਅੱਜ ਅੰਮ੍ਰਿਤਸਰ ‘ਚ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ‘ਹੋਪ ਇਨੀਸ਼ੀਏਟਿਵ-ਅਰਦਾਸ, ਸ਼ਪਥ ਅਤੇ ਖੇਲ’ ਮੁਹਿੰਮ ਦੀ ਸ਼ੁਰੂਆਤ ਕੀਤੀ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 35 ਹਜ਼ਾਰ ਬੱਚਿਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ।
ਇਸ ਤੋਂ ਪਹਿਲਾਂ ਸੀਐਮ ਮਾਨ ਨੇ ਟਵੀਟ ਕੀਤਾ ਸੀ-ਸਮਾਜ ਦੀ ਸ਼ਮੂਲੀਅਤ ਤੋਂ ਬਿਨਾਂ ਨਸ਼ਾ ਮੁਕਤ ਸਮਾਜ ਦਾ ਨਿਰਮਾਣ ਸੰਭਵ ਨਹੀਂ…ਅੱਜ ਅਸੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ, ਜਿਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਜਾਵੇਗੀ। ਸਾਹਿਬ ਵਿਖੇ ਆਯੋਜਿਤ ਕੀਤਾ ਜਾਵੇਗਾ ਜਿਸ ਵਿੱਚ 35 ਹਜ਼ਾਰ ਦੇ ਕਰੀਬ ਵਿਦਿਆਰਥੀ ਅਤੇ ਨੌਜਵਾਨ ਭਾਗ ਲੈਣਗੇ… ਆਓ ਸਾਰੇ ਰਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ।