Punjab
ਹਰਿਆਣਾ ‘ਚ ਬਾਰਡਰ ਬੰਦ ਕਰਨ ਦਾ ਮਾਮਲਾ ਪਹੁੰਚਿਆ ਹਾਈਕੋਰਟ
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਦਿੱਲੀ ਦੇ ਵਕੀਲ ਨੇ ਸਰਹੱਦ ਬੰਦ ਕਰਨ ਅਤੇ ਇੰਟਰਨੈੱਟ ‘ਤੇ ਪਾਬੰਦੀ ਨੂੰ ਚੁਣੌਤੀ ਦਿੰਦੇ ਹੋਏ ਇਹ ਪਟੀਸ਼ਨ ਦਾਇਰ ਕੀਤੀ ਹੈ। ਇਸ ‘ਤੇ ਹਾਈ ਕੋਰਟ ‘ਚ ਭਲਕੇ ਯਾਨੀ ਮੰਗਲਵਾਰ ਨੂੰ ਸੁਣਵਾਈ ਹੋਵੇਗੀ।
ਕੇਂਦਰੀ ਮੰਤਰੀਆਂ ਨੇ ਕੀਤੀ ਮੁਲਾਕਾਤ
ਬੀਤੀ ਰਾਤ ਤਿੰਨ ਕੇਂਦਰੀ ਮੰਤਰੀਆਂ ਨੇ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਅਤੇ ਮੰਤਰੀਆਂ ਨੇ ਕਿਹਾ ਕਿ ਜ਼ਿਆਦਾਤਰ ਮੁੱਦਿਆਂ ’ਤੇ ਸਹਿਮਤੀ ਬਣ ਗਈ ਹੈ ਅਤੇ ਕਮੇਟੀ ਦੇ ਗਠਨ ਰਾਹੀਂ ਕੁਝ ਹੋਰ ਮੁੱਦਿਆਂ ਨੂੰ ਹੱਲ ਕਰਨ ਦਾ ਫਾਰਮੂਲਾ ਤਜਵੀਜ਼ ਕੀਤਾ ਗਿਆ ਹੈ। ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਸਾਨੂੰ ਅਜੇ ਵੀ ਉਮੀਦ ਹੈ ਕਿ ਕਿਸਾਨ ਜਥੇਬੰਦੀਆਂ ਗੱਲਬਾਤ ਕਰਨਗੀਆਂ। ਅਸੀਂ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ।”