National
ਸੁਪਰੀਮ ਕੋਰਟ ਪਹੁੰਚਿਆ ਸਿਸੋਦੀਆ ਦੀ ਗ੍ਰਿਫਤਾਰੀ ਦਾ ਮਾਮਲਾ, CJI ਨੇ ਕਿਹਾ-ਪਹਿਲਾਂ ਹਾਈ ਕੋਰਟ ਜਾਓ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਅਤੇ ਸੀਬੀਆਈ ਜਾਂਚ ਨੂੰ ਅੱਜ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਿਸ ਦੌਰਾਨ ਉਨ੍ਹਾਂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਚੀਫ਼ ਜਸਟਿਸ ਨੂੰ ਮਾਮਲੇ ਦੀ ਜਲਦੀ ਸੁਣਵਾਈ ਕਰਨ ਦੀ ਬੇਨਤੀ ਕੀਤੀ। ਇਸ ਦੌਰਾਨ ਸੀਜੇਆਈ ਨੇ ਕਿਹਾ ਕਿ ਉਹ ਹਾਈ ਕੋਰਟ ਜਾਂ ਹੋਰ ਕਾਨੂੰਨੀ ਵਿਕਲਪ ਅਪਣਾਉਣ।
ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਤੋਂ ਸੀਬੀਆਈ ਪੁੱਛਗਿੱਛ ਜਾਰੀ ਹੈ। ਦੱਸ ਦੇਈਏ ਕਿ ਗ੍ਰਿਫਤਾਰੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।