Punjab
ਕੇਂਦਰ ਵਲੋਂ ਗਣਤੰਤਰ ਦਿਵਸ ਮੌਕੇ ਝਾਂਕੀ ਸ਼ਾਮਲ ਨਾ ਕਰਕੇ ਪੰਜਾਬ ਨਾਲ ਕੀਤਾ ਗਿਆ ਵਿਤਕਰਾ
1ਫਰਵਰੀ 2024: ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਕੱਢੀਆਂ ਗਈਆਂ ਝਾਂਕੀਆਂ ਦਾ ਅਜਨਾਲ਼ਾ ਪਹੁੰਚਣ ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਇਸ ਮੌਕੇ ਖਾਸ ਤੌਰ ਤੇ ਸਕੂਲੀ ਬੱਚਿਆਂ ਵੱਲੋਂ ਇਸ ਝਾਕੀ ਦਾ ਫੁੱਲਾਂ ਦੇ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਤੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋ ਅਤੇ ਪਨਗਰੇਨ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾ ਕੀਤਾ ਗਿਆ ਸੀ ਜੋ ਪੰਜਾਬ ਦੀਆਂ ਝਾਕੀਆਂ ਨੂੰ 26 ਜਨਵਰੀ ਦੀ ਪਰੇਡ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਪਰ ਅਸੀਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ ਕਿ ਜਿਸ ਦੇ ਉਪਰਾਲੇ ਸਦਕਾ ਅੱਜ ਪੰਜਾਬ ਦੇ ਸਾਰੇ ਹਲਕਿਆਂ ਵਿੱਚ ਇਹ ਝਾਕੀਆਂ ਦਿਖਾਈਆਂ ਜਾ ਰਹੀਆਂ ਹਨ ਅਤੇ ਬੱਚਿਆਂ ਨੂੰ ਪੰਜਾਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।