Connect with us

Punjab

ਕੇਂਦਰ ਨੇ ਮੰਗੀ ਚਰਨ ਕੌਰ ਦੇ IVF ਟ੍ਰੀਟਮੈਂਟ ਦੀ ਜਾਣਕਾਰੀ

Published

on

20 ਮਾਰਚ 2024: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਆਈਵੀਐਫ ਟ੍ਰੀਟਮੈਂਟ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਜਾਣਕਾਰੀ ਮੰਗੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਾਰਤੀ ਕਾਨੂੰਨ ਮੁਤਾਬਕ 21 ਤੋਂ 50 ਸਾਲ ਦੀ ਉਮਰ ਵਿਚ IVF ਟ੍ਰੀਟਮੈਂਟ ਕਰਵਾਇਆ ਜਾ ਸਕਦਾ ਹੈ ਪਰ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ ਬੱਚੇ ਨੂੰ ਜਨਮ ਦਿਤਾ ਹੈ। ਇਸ ਲਈ ਕੇਂਦਰ ਨੇ ਇਸ ਸਬੰਧੀ ਜਾਣਕਾਰੀ ਮੰਗੀ ਗਈ ਹੈ।

ਦਰਅਸਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪ੍ਰਸ਼ਾਸਨ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਉ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਨ੍ਹਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।