Connect with us

National

ਕੇਂਦਰ ਸਰਕਾਰ ਨੇ ਦੀਵਾਲੀ ਮੌਕੇ ਤੇ 4% DA ਵਧਾਉਣ ਦਾ ਕੀਤਾ ਐਲਾਨ

Published

on

19 ਅਕਤੂਬਰ 2023: ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਦੇ ਐਲਾਨ ਨੂੰ ਲੈ ਕੇ ਬਣਿਆ ਸਸਪੈਂਸ ਅੱਜ ਖਤਮ ਹੋ ਗਿਆ ਹੈ। ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਖੁਸ਼ਖਬਰੀ ਦੇ ਦਿੱਤੀ ਹੈ। ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵਾਧੇ ਨੂੰ ਮੰਤਰੀ ਮੰਡਲ ਨੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ 4 ਫੀਸਦੀ ਵਾਧੇ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਜਿਸ ਕਾਰਨ ਇਹ ਮੌਜੂਦਾ 42 ਫੀਸਦੀ ਤੋਂ ਵਧ ਕੇ 46 ਫੀਸਦੀ ਹੋ ਜਾਵੇਗਾ। ਵਧਿਆ ਹੋਇਆ ਡੀਏ 1 ਜੁਲਾਈ ਤੋਂ ਲਾਗੂ ਹੋਵੇਗਾ।

ਦੇਸ਼ ਦੇ ਲਗਭਗ 1 ਲੱਖ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇਸ ਦਾ ਫਾਇਦਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਕੇਂਦਰੀ ਕਰਮਚਾਰੀਆਂ ਨੂੰ ਦਿੱਤੇ ਜਾਣ ਵਾਲੇ ਮਹਿੰਗਾਈ ਭੱਤੇ ਵਿੱਚ ਸਾਲ ਵਿੱਚ ਦੋ ਵਾਰ ਸੋਧ ਕਰਦੀ ਹੈ। ਜਿਸ ਦਾ ਲਾਭ ਉਨ੍ਹਾਂ ਨੂੰ 1 ਜਨਵਰੀ ਅਤੇ 1 ਜੁਲਾਈ ਤੋਂ ਦਿੱਤਾ ਜਾ ਰਿਹਾ ਹੈ। ਡੀਏ ਵਿੱਚ ਆਖਰੀ ਵਾਧਾ ਮਾਰਚ 2023 ਵਿੱਚ ਹੋਇਆ ਸੀ। ਸੂਤਰਾਂ ਨੇ ਅੱਗੇ ਦੱਸਿਆ ਕਿ ਮੰਤਰੀ ਮੰਡਲ ਨੇ ਕਣਕ ਅਤੇ ਲਾਲ ਦਾਲ (ਮਸੂਰ) ਸਮੇਤ ਹਾੜੀ ਦੀਆਂ ਛੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 7 ਫੀਸਦੀ ਤੱਕ ਵਧਾਉਣ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਇਸ ਨਾਲ ਤਨਖ਼ਾਹ ਵੱਧ ਜਾਵੇਗੀ
ਜੇਕਰ ਕੇਂਦਰ ਸਰਕਾਰ ਦੇ ਕਿਸੇ ਕਰਮਚਾਰੀ ਨੂੰ 18,000 ਰੁਪਏ ਬੇਸਿਕ ਤਨਖਾਹ ਮਿਲਦੀ ਹੈ, ਤਾਂ ਕਰਮਚਾਰੀ ਦਾ ਮਹਿੰਗਾਈ ਭੱਤਾ ਫਿਲਹਾਲ 42 ਫੀਸਦੀ ਦੀ ਦਰ ਨਾਲ 7,560 ਰੁਪਏ ਹੈ, ਜਦੋਂ ਕਿ 4 ਫੀਸਦੀ ਦੇ ਵਾਧੇ ਤੋਂ ਬਾਅਦ ਹੁਣ ਇਹ 46 ਫੀਸਦੀ ਹੋ ਜਾਵੇਗਾ। ਵਧ ਕੇ 8,280 ਰੁਪਏ ਹੋ ਜਾਵੇਗਾ।