National
ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਬੁਲਾਈ ਮੀਟਿੰਗ,ਹੁਣ ਕੇਂਦਰ ਕੱਢੇਗਾ SYL ਵਿਵਾਦ ਦਾ ਹੱਲ?
ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਫਿਰ ਵਿਵਾਦਾਂ ਵਿੱਚ ਘਿਰਦਾ ਨਜ਼ਰ ਆ ਰਿਹਾ ਹੈ, ਦੱਸਿਆ ਜਾ ਰਿਹਾ ਹੈ ਕਿ ਹੁਣ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਬੁਲਾ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 4 ਜਨਵਰੀ ਨੂੰ ਦਿੱਲੀ ਵਿੱਚ ਮੀਟਿੰਗ ਕਰਨਗੇ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ।ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਦਾ ਪਾਣੀਆਂ ਦੇ ਮੁੱਦੇ ’ਤੇ ਵਿਵਾਦ ਇਸ ਵੇਲੇ ਸੁਪਰੀਮ ਕੋਰਟ ਵਿੱਚ ਹੈ।
ਸੁਪਰੀਮ ਕੋਰਟ ਨੇ ਸਤੰਬਰ ਮਹੀਨੇ ਵਿੱਚ ਦੋਵਾਂ ਸੂਬਿਆਂ ਨੂੰ ਗੱਲਬਾਤ ਰਾਹੀਂ ਮਸਲੇ ਦਾ ਹੱਲ ਲੱਭਣ ਦੀ ਹਦਾਇਤ ਦਿੱਤੀ ਸੀ। ਸੁਪਰੀਮ ਕੋਰਟ ਵਿੱਚ ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੈ। ਇਸ ਨੂੰ ਲੈ ਕੇ ਕੇਂਦਰ ਸਰਕਾਰ ਖੁਦ ਦੋਵਾਂ ਸੂਬਿਆਂ ਦੀ ਮੀਟਿੰਗ ਕਰਵਾ ਰਹੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਸੀ ਕਿ ਦੋਵੇਂ ਸੂਬੇ ਇਸ ਮਸਲੇ ਨੂੰ ਗੱਲਬਾਤ ਰਾਹੀਂ ਸੁਲਝਾਉਣ।