National
ਇੰਟਰਨੈੱਟ ਸੇਵਾਵਾਂ ਠੱਪ ਹੋਣ ਕਾਰਨ ਕੇਂਦਰ ਸਰਕਾਰ ਨੇ ਵੋਟਰ ID ਨਾਲ ਆਧਾਰ ਲਿੰਕ ਕਰਨ ਦੀ ਆਖਰੀ ਤਰੀਕ ਵਧਾਈ
ਹੁਣ ਵੋਟਰ ID ਨੂੰ ਆਧਾਰ ਨਾਲ ਲਿੰਕ ਕਰਨਾ ਜ਼ਰੂਰੀ ਹੋ ਗਿਆ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਵੋਟਰ ID ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਦਿੱਤੀ ਗਈ ਸਮਾਂ ਸੀਮਾ ਵਧਾ ਦਿੱਤੀ ਹੈ। ਹੁਣ ਲੋਕ ਅਗਲੇ ਸਾਲ ਤੱਕ ਇਨ੍ਹਾਂ ਦੋ ਦਸਤਾਵੇਜ਼ਾਂ ਨੂੰ ਲਿੰਕ ਕਰ ਸਕਦੇ ਹਨ।
ਸਰਕਾਰ ਨੇ ਵੋਟਰ ਆਈਡੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਆਖਰੀ ਮਿਤੀ 31 ਮਾਰਚ, 2023 ਤੋਂ ਵਧਾ ਕੇ 1 ਅਪ੍ਰੈਲ, 2024 ਕਰ ਦਿੱਤੀ ਹੈ। ਦੂਜੇ ਪਾਸੇ, ਵੋਟਰ ਆਈਡੀ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ ਕਿਤੇ ਵੀ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ, ਤੁਸੀਂ ਘਰ ਬੈਠੇ ਆਪਣੇ ਮੋਬਾਈਲ ਤੋਂ ਆਸਾਨੀ ਨਾਲ ਆਨਲਾਈਨ ਲਿੰਕ ਕਰ ਸਕਦੇ ਹੋ।
ਕਾਂਗਰਸ ਨੇਤਾ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ
ਲੋਕ ਸਭਾ ਵਿਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਧਾਰ ਅਤੇ ਪੈਨ ਕਾਰਡ ਨੂੰ ਲਿੰਕ ਕਰਨ ਦੀ ਸਮਾਂ ਸੀਮਾ ਹੋਰ ਛੇ ਮਹੀਨੇ ਵਧਾਉਣ ਅਤੇ 1,000 ਰੁਪਏ ਦੀ ਫੀਸ ਮੁਆਫ ਕਰਨ ਦੀ ਅਪੀਲ ਕੀਤੀ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ, ਉਸਨੇ ਮਾਲ ਵਿਭਾਗ ਦੁਆਰਾ ਜਾਰੀ ਨੋਟੀਫਿਕੇਸ਼ਨ ਦਾ ਹਵਾਲਾ ਦਿੱਤਾ ਹੈ ਜਿਸ ਵਿੱਚ ਲੋਕਾਂ ਨੂੰ 31 ਮਾਰਚ, 2023 ਤੱਕ 1,000 ਰੁਪਏ ਦੀ ਫੀਸ ਦੇ ਕੇ ਆਧਾਰ ਅਤੇ ਪੈਨ ਨੂੰ ਆਨਲਾਈਨ ਲਿੰਕ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ,“ਬਹੁਤ ਵੱਡੀ ਗਿਣਤੀ ਵਿੱਚ ਭਾਰਤੀ ਗਰੀਬੀ ਵਿੱਚ ਘਿਰੇ ਹੋਏ ਹਨ ਅਤੇ ਉਹ ਦੇਸ਼ ਦੇ ਅਜਿਹੇ ਕੋਨਿਆਂ ਵਿੱਚ ਰਹਿੰਦੇ ਹਨ ਜਿੱਥੇ ਇੰਟਰਨੈਟ ਦੀ ਸਹੂਲਤ ਘੱਟ ਹੈ। ਪੇਂਡੂ ਖੇਤਰਾਂ ਵਿੱਚ ਲੋਕਾਂ ਤੋਂ ਫੀਸਾਂ ਵਜੋਂ ਪੈਸੇ ਇਕੱਠੇ ਕਰਨ ਲੱਗ ਪਏ ਹਨ। ਚੌਧਰੀ ਨੇ ਅਪੀਲ ਕੀਤੀ ਕਿ ਫੀਸ ਦੀ ਵਿਵਸਥਾ ਨੂੰ ਖਤਮ ਕੀਤਾ ਜਾਵੇ।