Connect with us

Punjab

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Published

on

ਚੰਡੀਗੜ੍ਹ: ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਹੁਣ ਕੇਂਦਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਹਾਲਾਂਕਿ ਪੰਜਾਬ ਵਿੱਚ ਇਸ ਦਾ ਤਿੱਖਾ ਵਿਰੋਧ ਹੋ ਰਿਹਾ ਹੈ। ਬੀਤੇ ਦਿਨ ਲੋਕ ਸਭਾ ਵਿੱਚ ਵੀ ਪੰਜਾਬ ਦੇ ਕਈ ਸੰਸਦ ਮੈਂਬਰਾਂ ਨੇ ਇਹ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੀ ਮੰਗ ਕੀਤੀ ਸੀ ਪਰ ਕੇਂਦਰ ਵੱਲੋਂ ਮੰਗਲਵਾਰ ਦੇਰ ਰਾਤ ਇਹ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ।

ਨੋਟੀਫਿਕੇਸ਼ਨ ਅਨੁਸਾਰ ਇਹ ਨਿਯਮ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ 1 ਅਪ੍ਰੈਲ ਤੋਂ ਲਾਗੂ ਹੋਣਗੇ।

ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ ਹੁਣ 60 ਸਾਲ ਅਤੇ ਪ੍ਰੋਫੈਸਰ ਆਦਿ ਦੀ 65 ਸਾਲ ਹੋਵੇਗੀ। ਅਧਿਆਪਕਾਂ ਨੂੰ ਯਾਤਰਾ ਲਈ ਭੱਤਾ ਮਿਲੇਗਾ।

ਮਹਿਲਾ ਕਰਮਚਾਰੀਆਂ ਨੂੰ ਬਾਲ ਦੇਖਭਾਲ ਲਈ 2 ਸਾਲ ਦੀ ਛੁੱਟੀ ਮਿਲੇਗੀ ਅਤੇ 2 ਬੱਚਿਆਂ ਦੇ ਮਾਪਿਆਂ ਨੂੰ 12ਵੀਂ ਜਮਾਤ ਤੱਕ ਸਿੱਖਿਆ ਭੱਤਾ ਮਿਲੇਗਾ। ਇਸ ਤੋਂ ਇਲਾਵਾ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੂੰ ਹੋਰ ਵੀ ਕਈ ਸਹੂਲਤਾਂ ਮਿਲਣਗੀਆਂ।