National
ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ,ਹੁਣ ਕਣਕ ‘ਤੇ ਆਟੇ ਦੀਆਂ ਕੀਮਤਾਂ ‘ਚ 4 ਤੋਂ 6 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ

ਕੇਂਦਰ ਸਰਕਾਰ ਨੇ ਹੁਣ ਇਕ ਵੱਡਾ ਫੈਸਲਾ ਲਿਆ ਹੈ ਕਿ ਹੁਣ ਮਹਿੰਗਾਈ ਦੇ ਮੋਰਚੇ ‘ਤੇ ਆਮ ਆਦਮੀ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ, ਕਿਉਂਕਿ ਕਣਕ ਦੀਆਂ ਕੀਮਤਾਂ ‘ਚ ਹੁਣ ਭਾਰੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਕਾਰੋਬਾਰੀ ਜਗਤ ਅਤੇ ਮੰਡੀ ਦੇ ਸੂਤਰਾਂ ਅਨੁਸਾਰ ਸਰਕਾਰ ਵੱਲੋਂ 30 ਲੱਖ ਟਨ ਕਣਕ ਖੁੱਲ੍ਹੀ ਮੰਡੀ ਵਿੱਚ ਵੇਚਣ ਦੇ ਲਏ ਗਏ ਫੈਸਲੇ ਨਾਲ ਕਣਕ ਅਤੇ ਆਟੇ ਦੀਆਂ ਕੀਮਤਾਂ ਵਿੱਚ 4 ਤੋਂ 6 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਆ ਸਕਦੀ ਹੈ।
ਬਿਜ਼ਨਸ ਸਟੈਂਡਰਡ ਦੀ ਰਿਪੋਰਟ ਦੇ ਅਨੁਸਾਰ, ਕਣਕ ਅਤੇ ਇਸ ਦੇ ਆਟੇ ਦੀਆਂ ਵਧਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਬਫਰ ਸਟਾਕ ਤੋਂ 30 ਲੱਖ ਟਨ ਕਣਕ ਖੁੱਲੇ ਬਾਜ਼ਾਰ ਵਿੱਚ ਵੇਚਣ ਦਾ ਐਲਾਨ ਕਰ ਦਿੱਤਾ ਹੈ। ਇਹ ਕਣਕ ਅਗਲੇ 2 ਮਹੀਨਿਆਂ ਵਿੱਚ ਭਾਰਤੀ ਖੁਰਾਕ ਨਿਗਮ (ਐਫਸੀਆਈ) ਰਾਹੀਂ ਵੱਖ-ਵੱਖ ਮਾਧਿਅਮਾਂ ਰਾਹੀਂ ਵੇਚੀ ਜਾਵੇਗੀ।