Punjab
ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ‘ਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕੇਂਦਰ ਸਰਕਾਰ ਰਿਹਾਅ ਕਰੇ : ਜਗਦੀਪ ਚੀਮਾ
ਫਤਹਿਗਡ਼੍ਹ ਸਾਹਿਬ: ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕੇਂਦਰ ਸਰਕਾਰ ਵੱਲੋਂ ਜਲਦ ਤੋਂ ਜਲਦ ਰਿਹਾਅ ਕਰ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਉਹ ਆਪਣੀਆਂ ਬਣਦੀਆਂ ਸਜ਼ਾਵਾਂ ਤੋਂ ਕਿਤੇ ਵੱਧ ਸਮਾਂ ਜੇਲ੍ਹਾਂ ਵਿੱਚ ਗੁਜ਼ਾਰ ਚੁੱਕੇ ਹਨ ਇਨ੍ਹਾਂ ਬਾਜ਼ਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗਡ਼੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਫਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।ਜਥੇਦਾਰ ਚੀਮਾ ਨੇ ਕਿਹਾ ਕਿ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਨੂੰ ਬੰਦ ਹੋਇਆਂ 30-30 ਸਾਲ ਤੱਕ ਹੋ ਚੁੱਕੇ ਹਨ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਰਿਹਾਈ ਲਈ ਅਜੇ ਤਕ ਕੋਈ ਯਤਨ ਨਹੀਂ ਕੀਤੇ ਜਾ ਰਹੇ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਚੱਜੇ ਯਤਨ ਕਰਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਕੇਂਦਰ ਸਰਕਾਰ ਨੂੰ ਇਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੇਂ ਸਮੇਂ ਤੇ ਪੱਤਰ ਲਿਖ ਕੇ ਮੰਗ ਕੀਤੀ ਜਾਂਦੀ ਰਹੀ ਹੈ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਅਜੇ ਤਕ ਕੋਈ ਕਾਰਜ ਨਹੀਂ ਆਰੰਭੇ ਗਏ ।
ਜਥੇਦਾਰ ਚੀਮਾ ਨੇ ਕਿਹਾ ਕਿ ਇੱਥੇ ਹੀ ਬਸ ਨਹੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਲੋਕ ਸਭਾ ਵਿੱਚ ਵੀ ਇਸ ਮੰਗ ਨੂੰ ਵੱਡੇ ਪੱਧਰ ਤੇ ਉਠਾਇਆ ਗਿਆ ਹੈ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਆਜ਼ਾਦਤਾਨਾਂ ਤੌਰ ਤੇ ਆਪਣੀ ਜ਼ਿੰਦਗੀ ਬਸਰ ਕਰਨ ਦਾ ਪੂਰਾ ਅਧਿਕਾਰ ਹੈ, ਤੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ।ਜਥੇਦਾਰ ਚੀਮਾ ਨੇ ਕਿਹਾ ਕਿ ਇਸੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਤੋਂ ਵੀ ਸਮਾਂ ਮੰਗਿਆ ਗਿਆ ਹੈ ਪ੍ਰੰਤੂ ਅਜੇ ਤੱਕ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਸਮਾਂ ਨਾ ਦਿੱਤਾ ਜਾਣਾ ਵੀ ਕੇਂਦਰ ਸਰਕਾਰ ਵੱਲੋਂ ਵਾਜਿਬ ਨਹੀਂ ਹੈ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ, ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ, ਜ਼ਿਲ੍ਹਾ ਅਕਾਲੀ ਦਲ ਦੇ ਮੁੱਖ ਬੁਲਾਰਾ ਹਰਵਿੰਦਰ ਸਿੰਘ ਬੱਬਲ, ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ, ਗੁਰਦੀਪ ਸਿੰਘ ਨੌਲੱਖਾ, ਸਾਬਕਾ ਵਾਈਸ ਚੇਅਰਮੈਨ ਸਵਰਨ ਸਿੰਘ ਗੋਪਾਲੋਂ, ਹਾਜੀ ਬਾਬਾ ਦਿਲਸ਼ਾਦ, ਮੀਤ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗਡ਼੍ਹ, ਰਿਕਾਰਡ ਕੀਪਰ ਹਰਮਨਜੀਤ ਸਿੰਘ, ਹਰਦੇਵ ਸਿੰਘ ਸਿਮਰਨਜੀਤ ਸਿੰਘ ਸਨੀ, ਨਰਿੰਦਰਜੀਤ ਸਿੰਘ ਕਾਰ ਸੇਵਾ ਵਾਲਿਆਂ ਸਮੇਤ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।
