Punjab
ਕੇਂਦਰ ਸਰਕਾਰ ਨੇ ਸਰਹੱਦ ਨਾਲ ਲੱਗਦੇ ਕਈ ਇਲਾਕਿਆਂ ‘ਚ ਕਰਵਾਇਆ ਇੰਟਰਨੈੱਟ ਬੰਦ
15 ਫ਼ਰਵਰੀ 2024: ਕਿਸਾਨ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਨੇ ਪੰਜਾਬ-ਹਰਿਆਣਾ ਸਰਹੱਦ ਦੇ ਨਾਲ ਲੱਗਦੇ ਕਈ ਖੇਤਰਾਂ ਵਿੱਚ ਇੰਟਰਨੈਟ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਸਮਾਣਾ, ਘਨੌਰ, ਦੇਵੀਗੜ੍ਹ, ਬਲਬੇੜਾ, ਜ਼ਿਲ੍ਹਾ ਸੰਗਰੂਰ ਦੇ ਪੀ.ਐਸ.ਖਨੌਰੀ, ਮਾਣੂਕੇ, ਲਹਿਰਾ, ਸੁਨਾਮ, ਛਾਜਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਬੰਦ ਰਹੇਗਾ।
ਦੱਸ ਦੇਈਏ ਕਿ ਪੰਜਾਬ ਤੋਂ ਮਾਰਚ ਕਰ ਰਹੇ ਸੈਂਕੜੇ ਕਿਸਾਨਾਂ ਨੂੰ ਦਿੱਲੀ ਤੋਂ ਕਰੀਬ 200 ਕਿਲੋਮੀਟਰ ਦੂਰ ਅੰਬਾਲਾ ਨੇੜੇ ਹਰਿਆਣਾ ਨਾਲ ਲੱਗਦੀ ਸੂਬਾ ਸਰਹੱਦ ‘ਤੇ ਰੋਕ ਲਿਆ ਗਿਆ ਹੈ। ਹਰਿਆਣਾ ਦੇ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ।
ਦਿੱਲੀ ਪੁਲਿਸ ਦੇ ਇੱਕ ਸੂਤਰ ਨੇ ਕਿਹਾ ਕਿ ਉਹ ਪ੍ਰਦਰਸ਼ਨਕਾਰੀਆਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਾ ਦੇਣ ਲਈ ਦ੍ਰਿੜ ਹਨ| ਇੱਕ ਅਧਿਕਾਰੀ ਨੇ ਦੱਸਿਆ ਕਿ ਤਿਆਰੀਆਂ ਦੇ ਹਿੱਸੇ ਵਜੋਂ ਦਿੱਲੀ ਪੁਲਿਸ ਨੇ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਜਮ੍ਹਾ ਕਰ ਲਏ ਹਨ।