Connect with us

National

CAA ‘ਤੇ ਅੱਜ SC ‘ਚ ਦਾਖਲ ਕਰੇਗੀ ਕੇਂਦਰ ਸਰਕਾਰ ਜਵਾਬ

Published

on

2 ਅਪ੍ਰੈਲ 2024: ਨਾਗਰਿਕਤਾ ਸੋਧ ਕਾਨੂੰਨ (CAA) ‘ਤੇ ਕੇਂਦਰ ਸਰਕਾਰ ਅੱਜ ਸੁਪਰੀਮ ਕੋਰਟ ‘ਚ ਆਪਣਾ ਜਵਾਬ ਦਾਖ਼ਲ ਕਰੇਗੀ। 19 ਮਾਰਚ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਨੂੰ 3 ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਸੀ।

CAA ਖਿਲਾਫ 237 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ‘ਚੋਂ 20 ਪਟੀਸ਼ਨਾਂ ‘ਚ ਕਾਨੂੰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਇਸ ਵਿੱਚ ਸੀਜੇਆਈ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਸ਼ਾਮਲ ਹਨ।

ਸੁਣਵਾਈ ਦੌਰਾਨ ਬੈਂਚ ਨੇ ਕਿਹਾ ਸੀ, ਅਸੀਂ ਕੇਂਦਰ ਸਰਕਾਰ ਨੂੰ ਸਟੇਅ ਦਾ ਜਵਾਬ ਦੇਣ ਲਈ 2 ਅਪ੍ਰੈਲ ਤੱਕ ਦਾ ਸਮਾਂ ਦਿੰਦੇ ਹਾਂ। ਪਟੀਸ਼ਨਰ 8 ਅਪ੍ਰੈਲ ਤੱਕ ਇਸ ‘ਤੇ ਆਪਣੇ ਵਿਚਾਰ ਪੇਸ਼ ਕਰ ਸਕਦੇ ਹਨ। ਇਸ ਤਰ੍ਹਾਂ ਅਸੀਂ ਅਗਲੀ ਸੁਣਵਾਈ 9 ਅਪ੍ਰੈਲ ਨੂੰ ਕਰਾਂਗੇ।

ਕੇਂਦਰ ਨੇ 11 ਮਾਰਚ ਨੂੰ CAA ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਮਿਲੇਗੀ। ਇੰਡੀਅਨ ਯੂਨੀਅਨ ਮੁਸਲਿਮ ਲੀਗ, ਅਸਾਮ ਕਾਂਗਰਸ ਦੇ ਨੇਤਾ ਦੇਬਾਬਰਤਾ ਸੈਕੀਆ, ਅਸਾਮ ਜਾਤੀਵਾਦੀ ਯੁਵਾ ਵਿਦਿਆਰਥੀ ਪ੍ਰੀਸ਼ਦ, ਡੈਮੋਕ੍ਰੇਟਿਕ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਸੋਸ਼ਲ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਵੱਲੋਂ ਇਸ ਵਿਰੁੱਧ ਪਟੀਸ਼ਨ ਦਾਇਰ ਕੀਤੀ ਗਈ ਹੈ।