Punjab
ਮੁੱਖ ਮੰਤਰੀ ਨੇ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਾਵਾਂ ਦੇ ਕਤਲ ਦੀ ਜਾਂਚ ਲਈ ਡੀਜੀਪੀ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ: ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਰੇਲਵੇ ਕਰਾਸਿੰਗ ਨੇੜੇ ਗਊਆਂ ਦੇ ਕਤਲ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀਜੀਪੀ ਨੂੰ ਇਸ ਘਿਨਾਉਣੇ ਜੁਰਮ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਭਗਵੰਤ ਮਾਨ ਨੇ ਡੀਜੀਪੀ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਮਾੜੇ ਅਨਸਰ ਅਜਿਹੇ ਅਣਮਨੁੱਖੀ ਕਾਰਿਆਂ ਤੋਂ ਗੁਰੇਜ਼ ਕਰਨ ਕਿਉਂਕਿ ਅਮਨ-ਕਾਨੂੰਨ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਜਿਹੇ ਅਪਰਾਧ. ਉਨ੍ਹਾਂ ਡੀ.ਜੀ.ਪੀ. ਨੂੰ ਇਹ ਵੀ ਕਿਹਾ ਕਿ ਅਜਿਹੇ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਹੋਰਨਾਂ ਲਈ ਰੋਕ ਵਜੋਂ ਗਊਆਂ ਦੇ ਸਿਰ ਵੱਢਣ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਹਾਲਾਂਕਿ, ਮਾਨ ਨੇ ਕਿਹਾ ਕਿ ਇਸ ਨਾ-ਮਾਫੀ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਜਿਸ ਦੀ ਸਾਰਿਆਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ।
ਭਗਵੰਤ ਮਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਡੇਰੇ ਲੋਕ ਹਿੱਤ ਵਿੱਚ ਇਸ ਸਥਿਤੀ ਵਿੱਚ ਸੰਜਮ ਵਰਤਣ ਕਿਉਂਕਿ ਸੂਬਾ ਪੁਲਿਸ ਨੂੰ ਪਹਿਲਾਂ ਹੀ ਦੋਸ਼ੀਆਂ ਨੂੰ ਜਲਦੀ ਹੀ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
ਉਧਰ, ਹੁਸ਼ਿਆਰਪੁਰ ਪੁਲੀਸ ਨੇ ਇਸ ਸਬੰਧੀ ਐਫ.ਆਈ.ਆਰ.