Punjab
ਪਟਿਆਲਾ ‘ਚ ਆਵਾਰਾ ਕੁੱਤਿਆਂ ਦਾ ਸ਼ਿਕਾਰ ਬਣਿਆ ਬੱਚਾ, ਤਿੰਨ ਭੈਣਾਂ ਦਾ ਇਕਲੌਤਾ ਸੀ ਭਰਾ

15 ਫਰਵਰੀ 2024: ਪਟਿਆਲਾ ਦੇ ਪਿੰਡ ਬਰਸਾਤ ‘ਚ ਆਵਾਰਾ ਕੁੱਤਿਆਂ ਨੇ ਇੱਕ ਬੱਚੇ ਨੂੰ ਬੁਰੀ ਤਰ੍ਹਾਂ ਵੱਢ ਲਿਆ। ਇਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਤਰਨਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ ਵਾਸੀ ਪਿੰਡ ਬਰਸਾਤ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
ਜਾਣਕਾਰੀ ਅਨੁਸਾਰ ਬੀਤੀ ਸ਼ਾਮ ਤਰਨਪ੍ਰੀਤ ਸਿੰਘ ਅਤੇ ਇੱਕ ਹੋਰ ਬੱਚਾ ਪਤੰਗ ਉਡਾਣ ਲਈ ਖੇਤਾਂ ਵਿੱਚ ਗਏ ਸਨ। ਇਸ ਦੌਰਾਨ ਆਵਾਰਾ ਕੁੱਤਿਆਂ ਦੇ ਟੋਲੇ ਨੇ ਉਸ ਨੂੰ ਘੇਰ ਲਿਆ। ਇਸ ਦੌਰਾਨ ਇੱਕ ਬੱਚਾ ਭੱਜ ਗਿਆ ਪਰ ਤਰਨਪ੍ਰੀਤ ਸਿੰਘ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢ ਲਿਆ। ਖੇਤ ਵਿੱਚ ਜਾ ਰਹੇ ਇੱਕ ਵਿਅਕਤੀ ਨੇ ਬੜੀ ਮੁਸ਼ਕਲ ਨਾਲ ਕੁੱਤਿਆਂ ਨੂੰ ਭਜਾਇਆ ਅਤੇ ਬੱਚੇ ਨੂੰ ਆਪਣੇ ਘਰ ਲੈ ਆਇਆ। ਜ਼ਖਮੀ ਬੱਚੇ ਨੂੰ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।