Punjab
CIA ਟੀਮ ਨੇ 4 ਕਿਲੋ ਅਫੀਮ ਸਮੇਤ ਤਸਕਰ ਕੀਤਾ ਕਾਬੂ
PUNJAB: ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਇੱਕ ਨਸ਼ਾ ਤਸਕਰ ਕਾਬੂ ਕੀਤਾ ਹੈ| ਨਸ਼ਾ ਤਸਕਰ ਦਾ ਨਾਮ ਦਲੇਰ ਸਿੰਘ ਪੁੱਤਰ ਮੇਜਾ ਸਿੰਘ ਵਾਸੀ ਪਿੰਡ ਮਹਿਮਾ ਦਾ ਹੈ, ਜੋ ਕਿ ਪਿੰਡ ਮਹਿਮਾ ਵਿੱਚ ਅਫ਼ੀਮ ਲੈ ਕੇ ਜਾ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਐਸ.ਪੀ ਇਨਵੈਸਟੀਗੇਸ਼ਨ ਫ਼ਿਰੋਜ਼ਪੁਰ ਰਣਧੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਦੇ ਇੰਚਾਰਜ ਡੀ.ਐੱਸ.ਪੀ ਬਲਕਾਰ ਸਿੰਘ ਅਤੇ ਇੰਸਪੈਕਟਰ ਪ੍ਰਭਜੋਤ ਸਿੰਘ ਜਦੋਂ ਸਬ ਇੰਸਪੈਕਟਰ ਚਰਨਜੀਤ ਸਿੰਘ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਇਲਾਕੇ ‘ਚ ਗਸ਼ਤ ਕੀਤੀ ਤਾਂ ਪਿੰਡ ਕੁਲਗੜ੍ਹੀ ਵਿਖੇ ਜਾ ਕੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ।ਜਦੋਂ ਉਕਤ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਦਲੇਰ ਸਿੰਘ ਨਾਂ ਦਾ ਨਸ਼ਾ ਤਸਕਰ ਜੋ ਕਿ ਅਫੀਮ ਵੇਚਣ ਦਾ ਧੰਦਾ ਕਰਦਾ ਹੈ, ਆਪਣੇ ਸਪਲੈਂਡਰ ਮੋਟਰਸਾਈਕਲ ‘ਤੇ ਜੀਰਾ ਦੀ ਤਰਫੋਂ ਅਫੀਮ ਲਿਆ ਰਿਹਾ ਹੈ। ਨੰਬਰ ਪੀ.ਬੀ. 05 ਏ.ਜੇ. 3956, ਇਸ ਲਈ ਪੁਲਿਸ ਪਾਰਟੀ ਨੇ ਤੁਰੰਤ ਨਾਕਾਬੰਦੀ ਕੀਤੀ ਗਈ ਅਤੇ ਜਦੋਂ ਪੁਲਿਸ ਪਾਰਟੀ ਨੇ ਮੋਟਰਸਾਈਕਲ ‘ਤੇ ਆ ਰਹੇ ਨਸ਼ਾ ਤਸਕਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਕਿਲੋ ਅਫੀਮ ਬਰਾਮਦ ਹੋਈ।
ਉਨ੍ਹਾਂ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਥਾਣਾ ਕੁਲਗੜ੍ਹੀ ਫ਼ਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਨਸ਼ਾ ਤਸਕਰ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਜਾਂਚ ਕੀਤੀ ਜਾਵੇਗੀ ਅਤੇ ਪਤਾ ਲਗਾਇਆ ਜਾਵੇਗਾ ਕਿ ਇਹ ਤਸਕਰ ਅਫੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਕਿੱਥੇ ਸਪਲਾਈ ਕਰਨ ਜਾ ਰਿਹਾ ਸੀ |