Connect with us

Corona Virus

ਕਰਫਿਊ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 11 ਹਜ਼ਾਰ ਸਿਲੰਡਰ ਘਰਾਂ ਤੱਕ ਪੁਚਾਏ

Published

on

ਫ਼ਤਹਿਗੜ੍ਹ ਸਾਹਿਬ, 29 ਮਾਰਚ: ਕੋਰੋਨਾ ਵਾਇਰਸ ਤੋਂ ਬਚਾਅ ਲਈ ਲਾਏ ਗਏ ਕਰਫਿਊ ਦੌਰਾਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਖਾਣ ਪੀਣ ਦੀਆਂ ਸਾਰੀਆਂ ਲੋੜੀਂਦੀਆਂ ਵਸਤਾਂ ਜਿਵੇਂ ਕਿ ਦੁੱਧ, ਸਬਜ਼ੀਆਂ, ਰਾਸ਼ਨ ਦੇ ਨਾਲ ਨਾਲ ਗੈਸ ਸਿਲੰਡਰ ਤੇ ਦਵਾਈਆਂ ਲਗਾਤਾਰ ਘਰ-ਘਰ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਕਰੀਬ 11 ਹਜ਼ਾਰ ਸਿਲੰਡਰ ਲੋਕਾਂ ਦੇ ਘਰਾਂ ਤੱਕ ਪੁੱਜਦੇ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਦਿਨ ਰਾਤ ਕੀਤੇ ਜਾ ਰਹੇ ਯਤਨਾਂ ਦੀ ਲੋਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਦਵਾਈ ਸਮੇਤ ਸਾਰੀਆਂ ਲੋੜੀਂਦੀਆਂ ਚੀਜ਼ਾਂ ਦੀ ਸਪਲਾਈ ਲਈ ਫੋਨ ਨੰਬਰਾਂ ਦੀਆਂ ਸੂਚੀਆਂ ਵੱਖ ਵੱਖ ਸੰਚਾਰ ਸਾਧਨਾਂ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਹਨ ਤੇ ਲੋਕ ਇਨ੍ਹਾਂ ਫੋਨ ਨੰਬਰਾਂ ਉੱਤੇ ਆਰਡਰ ਕਰਕੇ ਲੋੜੀਂਦਾ ਸਾਮਾਨ ਮੰਗਵਾ ਰਹੇ ਹਨ ਜੋ ਕਿ ਉਨ੍ਹਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਰਹਿਣ ਤਾਂ ਜੋ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹੈ ।