Punjab
ਅਗਨੀਪਥ ਸਕੀਮ ਨੂੰ ਲੈ ਕੇ ਪੰਜਾਬ ‘ਚ ਹੋਇਆ ਹੰਗਾਮਾ
ਫੌਜ ‘ਚ ਨੌਜਵਾਨਾਂ ਦੀ ਭਰਤੀ ਲਈ ਐਲਾਨੀ ਗਈ ਅਗਨੀਪੱਥ ਸਕੀਮ ਖ਼ਿਲਾਫ਼ ਪੰਜਾਬ ‘ਚ ਵੀ ਹੰਗਾਮਾ ਹੋਇਆ ਹੈ। ਸ਼ਨੀਵਾਰ ਨੂੰ ਲਗਭਗ 50 ਨੌਜਵਾਨਾਂ ਨੇ ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਪ੍ਰਦਰਸ਼ਨ ਕੀਤਾ ਅਤੇ ਭੰਨਤੋੜ ਕੀਤੀ। ਇੱਥੋਂ ਤੱਕ ਕਿ ਪ੍ਰਦਰਸ਼ਨਕਾਰੀਆਂ ਨੇ ਪਲੇਟਫਾਰਮ ‘ਤੇ ਮੌਜੂਦ ਸਾਰੇ ਦਫ਼ਤਰਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਹਰ ਪਾਸੇ ਸ਼ੀਸ਼ੇ ਅਤੇ ਸਮਾਨ ਖਿਲਰਿਆ ਪਿਆ ਹੈ। ਭਾਰੀ ਵਿਰੋਧ ਦੇ ਮੱਦੇਨਜ਼ਰ ਲੁਧਿਆਣਾ ਵਿੱਚੋਂ ਲੰਘਣ ਵਾਲੀਆਂ ਰੇਲ ਗੱਡੀਆਂ ਨੂੰ ਰੋਕ ਦਿੱਤਾ ਗਿਆ ਹੈ। ਇਨ੍ਹਾਂ ਟਰੇਨਾਂ ਨੂੰ ਫਿਲੌਰ, ਢੰਡਾਰੀ ਅਤੇ ਜਲੰਧਰ ਆਦਿ ਥਾਵਾਂ ‘ਤੇ ਰੋਕਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀ ਦੇਰ ਰਾਤ ਤੋਂ ਹੀ ਸਟੇਸ਼ਨ ‘ਤੇ ਮੌਜੂਦ ਸਨ। ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਪੁਲਿਸ ਸਟੇਸ਼ਨ ‘ਤੇ ਮੌਜੂਦ ਨਹੀਂ ਹੈ ਤਾਂ ਉਨ੍ਹਾਂ ਨੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਪੁਲਿਸ ਨੇ ਅੱਧੀ ਦਰਜਨ ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।