Punjab
ਪੰਜਾਬ ਸਿੱਖਿਆ ਵਿਭਾਗ ‘ਚ ਆਨਲਾਈਨ ਭਰੀ ਜਾਵੇਗੀ ਗੁਪਤ ਰਿਪੋਰਟ

18 ਫਰਵਰੀ 2024: ਪੰਜਾਬ ਸਿੱਖਿਆ ਵਿਭਾਗ ਵਿੱਚ ਤਾਇਨਾਤ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਸਾਲਾਨਾ ਭਰੋਸੇ ਰਿਪੋਰਟ (ਏਸੀਆਰ) ਹੁਣ ਆਨਲਾਈਨ ਭਰੀ ਜਾਵੇਗੀ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਸਟਾਫ਼ ਦੀ ਤਰੱਕੀ ਤੋਂ ਲੈ ਕੇ ਹੋਰ ਕੰਮਾਂ ਤੱਕ ਦੇ ਸਾਰੇ ਕੰਮ ਮਿੱਥੇ ਸਮੇਂ ਅੰਦਰ ਪੂਰੇ ਕੀਤੇ ਜਾਣ। ਤਾਂ ਜੋ ਅਦਾਲਤੀ ਕੇਸਾਂ ਤੋਂ ਬਚਿਆ ਜਾ ਸਕੇ।ਇਸਦੇ ਲਈ 49 ਅਧਿਕਾਰੀ ਨਿਗਰਾਨ ਨਿਯੁਕਤ ਕੀਤੇ ਗਏ ਹਨ| ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਨਾਲ 1.25 ਲੱਖ ਮੁਲਾਜ਼ਮਾਂ ਨੂੰ ਲਾਭ ਮਿਲੇਗਾ|