Punjab
ਮੋਗਾ ‘ਚ ਨਵਜੋਤ ਸਿੰਘ ਸਿੱਧੂ ਦੀ ਹੋਣ ਵਾਲੀ ਰੈਲੀ ਨੂੰ ਲੈ ਕੇ ਕਾਂਗਰਸ ਹੋਈ ਦੋ ਫਾੜ
20 ਜਨਵਰੀ 2024: ਨਵਜੋਤ ਸਿੰਘ ਸਿੱਧੂ ਦੀ ਰੈਲੀ ਦਾ ਕਾਂਗਰਸ ਦੀ ਲੋਕਲ ਲੀਡਰਸ਼ਿਪ ਖੁੱਲ੍ਹ ਕੇ ਵਿਰੋਧ ਕਰ ਰਹੀ ਹੈ।ਅੱਜ ਇੱਕ ਪਾਸੇ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਮਹੇਸ਼ਇੰਦਰ ਨੇ ਨਵਜੋਤ ਸਿੰਘ ਸਿੱਧੂ ਦੀ 21 ਤਰੀਕ ਨੂੰ ਹੋਣ ਵਾਲੀ ਰੈਲੀ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ 21 ਨੂੰ ਹੋਣ ਵਾਲੀ ਰੈਲੀ ਕਾਂਗਰਸ ਦੇ ਬੈਨਰ ਹੇਠ ਹੋ ਰਹੀ ਹੈ। ਅਤੇ ਉਸ ਨੇ ਇਸ ਰੈਲੀ ਵਿੱਚ ਸਭ ਨੂੰ ਸੱਦਾ ਦਿੱਤਾ ਹੈ ਅਤੇ ਦੂਜੇ ਪਾਸੇ ਉਨ੍ਹਾਂ ਦੀ ਪ੍ਰੈੱਸ ਕਾਨਫਰੰਸ ਤੋਂ ਕਰੀਬ ਅੱਧੇ ਘੰਟੇ ਬਾਅਦ ਮੋਗਾ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਉਪ ਪ੍ਰਧਾਨ ਸਮੇਤ ਕਈ ਪ੍ਰਦੇਸ਼ ਕਾਂਗਰਸ ਦੇ ਮੈਂਬਰਾਂ, ਸਾਬਕਾ ਮੰਤਰੀ ਮਾਲਤੀ ਥਾਪਰ ਨੇ ਕੀਤੀ ਅਤੇ ਇਸ ਰੈਲੀ ਦੇ ਵਿਰੋਧ ਵਿੱਚ ਪ੍ਰੈੱਸ ਕਾਨਫਰੰਸ ਕੀਤੀ।
ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਰੈਲੀ ਦੀ ਅਗਵਾਈ ਕਰਨ ਵਾਲਾ ਵਿਅਕਤੀ ਮੋਗਾ ਦਾ ਨਹੀਂ ਸਗੋਂ ਨਿਹਾਲ ਸਿੰਘ ਵਾਲਾ ਦਾ ਰਹਿਣ ਵਾਲਾ ਹੈ ਅਤੇ ਚੋਣਾਂ ਦੌਰਾਨ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਸੀ ਅਤੇ ਇਹ ਕਾਂਗਰਸ ਦੀ ਰੈਲੀ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਇਸ ਰੈਲੀ ਬਾਰੇ ਕੋਈ ਜਾਣਕਾਰੀ ਹੈ। ਅਤੇ ਨਾਹੀ ਕੋਈ ਸਦਾ ਪੱਤਰ ਸ ਆਇਆ ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਾਲਵਿਕਾ ਸੂਦ ਨੇ ਕਿਹਾ ਕਿ ਇਹ ਕਾਂਗਰਸ ਦੀ ਰੈਲੀ ਨਹੀਂ ਹੈ।ਜੋ ਇਹ ਆਪਣੇ ਆਪ ਨੂੰ ਕਾਂਗਰਸੀ ਤਾਂ ਦੱਸਦੇ ਹਨ ਪਰ ਉਹ ਕਾਂਗਰਸੀ ਨਹੀਂ ਹਨ।ਉਨ੍ਹਾਂ ਇਹ ਵੀ ਕਿਹਾ ਕਿ ਨਾ ਹੀ ਉਹ ਇਸ ਰੈਲੀ ਵਿੱਚ ਜਾਣਗੇ ਅਤੇ ਵਰਕਰ ਨੂੰ ਇਹ ਕਹਿਣਾ ਚਾਹੁੰਦੇ ਹਨ ਕਿ ਉਹ ਅਜਿਹੀਆਂ ਰੈਲੀਆਂ ਵਿੱਚ ਬਿਲਕੁਲ ਵੀ ਨਾ ਜਾਣ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਪੇਜ ‘ਤੇ ਇਸ ਰੈਲੀ ਸਬੰਧੀ ਪੋਸਟਰ ਲਗਾਇਆ ਗਿਆ ਜਿਸ ‘ਚ ਉਨ੍ਹਾਂ ਦੀ ਫੋਟੋ ਵੀ ਸ਼ਾਮਲ ਸੀ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਲਗਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਜਿਸ ਬਾਰੇ ਉਨ੍ਹਾਂ ਨੇ ਕਿਹਾ ਵੀ ਸੀ।ਉਨਾਂ ਕਿਹਾ ਉਹ ਇਸ ਰੈਲੀ ਦਾ ਹਿੱਸਾ ਨਹੀਂ ਸਨ ਜਿਸ ਵਿਚ ਕੋਈ ਪੰਜਾਬ ਪ੍ਰਧਾਨ ਜਾਂ ਹਾਈਕਮਾਂਡ ਦਾ ਕੋਈ ਸੁਨੇਹਾ ਆਇਆ ਹੋਵੇ।ਊਨਾ ਦਾ ਕਹਿਣਾ ਹੈ ਕਿ ਇਸ ਵਿਚ ਪਾਰਟੀ ਦਾ ਨੁਕਸਾਨ ਹੁੰਦਾ ਹੈ।ਇਸ ਮੌਕੇ ਪੰਜਾਬ ਦੀ ਸਾਬਕਾ ਸਿਹਤ ਮੰਤਰੀ ਮਾਲਤੀ ਥਾਪਰ ਦਾ ਕਹਿਣਾ ਹੈ ਕਿ ਇਹ ਰੈਲੀ ਪੰਜਾਬ ਪ੍ਰਦੇਸ਼ ਕਾਂਗਰਸ ਦੀ ਰੈਲੀ ਨਹੀਂ, ਸਿੱਧੂ ਸਾਹਿਬ ਦੀ ਰੈਲੀ ਹੈ। ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਕੋਈ ਸੁਨੇਹਾ ਨਹੀਂ ਆਇਆ, ਹਾਈਕਮਾਂਡ ਵੱਲੋਂ ਕੋਈ ਸੁਨੇਹਾ ਨਹੀਂ ਆਇਆ ਜੇਕਰ ਸੁਨੇਹਾ ਆ ਗਿਆ ਹੁੰਦਾ ਤਾਂ ਹਰ ਕੋਈ ਇਸ ਰੈਲੀ ਦਾ ਹਿੱਸਾ ਹੋਣਾ ਸੀ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਸੱਚੇ ਸਿਪਾਹੀ ਹਨ ਅਤੇ ਕਾਂਗਰਸ ਨੂੰ ਮਜ਼ਬੂਤ ਕਰਨਾ ਉਨ੍ਹਾਂ ਦਾ ਫਰਜ਼ ਹੈ ਪਰ ਉਹ ਇਸ ਰੈਲੀ ਦਾ ਹਿੱਸਾ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਂਗਰਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ!