Uncategorized
ਕਾਂਗਰਸ ਨੇ ਚੰਨੀ ਨੂੰ ਮੁੱਖ ਮੰਤਰੀ ਐਲਾਨਣ ਦਾ ਫੈਸਲਾ ਫਿਲਹਾਲ ਟਾਲਿਆ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਛਾਪੇਮਾਰੀ ਦੇ ਮਾਮਲੇ ‘ਚ ਕਾਂਗਰਸੀ ਸੂਤਰਾਂ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦਾ ਫੈਸਲਾ ਫਿਲਹਾਲ ਟਾਲ ਦਿੱਤਾ ਗਿਆ ਹੈ।
ਕਾਂਗਰਸ ਨੇ ਇਸ ਛਾਪੇਮਾਰੀ ਨੂੰ ਮੋਦੀ ਸਰਕਾਰ ਵੱਲੋਂ ਪੰਜਾਬ, ਪੰਜਾਬੀਅਤ ਅਤੇ ਦਲਿਤ ਮੁੱਖ ਮੰਤਰੀ ‘ਤੇ ਹਮਲਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਡਰਨ ਜਾਂ ਝੁਕਣ ਵਾਲਾ ਨਹੀਂ ਹੈ।