Connect with us

Punjab

ਪਟਰੋਲ ਅਤੇ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਕਰਕੇ ਕਾਂਗਰਸ ਪਾਰਟੀ ਨੇ ਕੀਤਾ ਰੋਸ ਪ੍ਰਦਰਸ਼ਨ

Published

on

ਗੁਦਾਸਪੁਰ: ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਲਗਾਤਾਰ ਵਧਣ ਕਾਰਨ ਕਾਂਗਰਸ ਪਾਰਟੀ ਗੁਦਾਸਪੁਰ ਵੱਲੋ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਇਹ ਕੀਮਤਾਂ ਘੱਟ ਕੀਤੀਆਂ ਜਾਣ ਕਾਂਗਰਸੀ ਆਗੂਆਂ ਨੇ ਕਿਹਾ ਕਿ ਲਗਾਤਾਰ ਪਟਰੋਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਵਧਣ ਕਾਰਨ ਆਮ ਲੋਕਾਂ ਦਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ ਕਿਉਂਕਿ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਪਹਿਲਾਂ ਹੀ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਟਰੋਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਵਧਣ ਕਾਰਨ ਆਮ ਲੋਕਾਂ ਦਾ ਘਰ ਚਲਾਉਣਾ ਵੀ ਮੁਸ਼ਕਿਲ ਹੋ ਗਿਆ ਹੈ ਇਹ ਰੇਟ ਜਲਦੀ ਘੱਟ ਕੀਤੇ ਜਾਣ ਨਹੀਂ ਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਵੱਲੋਂ ਵੱਡੇ ਤੌਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।