Connect with us

Punjab

Punjab Police ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

Published

on

AMRITSAR : ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ ਹੈ । ਦਿਨ ਦਿਹਾੜੇ ਸੁਖਬੀਰ ਬਾਦਲ ਤੇ ਗੋਲੀ ਚੱਲੀ ਹੈ ਪਰ ਮੌਕੇ ‘ਤੇ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਜਾਨ ਬਚਾ ਲਈ ਹੈ| ਜਿਸ ਵਿਅਕਤੀ ਨੇ ਸੁਖੀਬਰ ਬਾਦਲ ‘ਤੇ ਫਾਇਰਿੰਗ ਕੀਤੀ ਹੈ ਪੰਜਾਬ ਪੁਲਿਸ ਨੇ ਮੌਕੇ ‘ਤੇ ਹੀ ਉਸਨੂੰ ਹਿਰਾਸਤ ‘ਚ ਲੈ ਲਿਆ ਹੈ ।

ਜਿਸ ਵਿਅਕਤੀ ਨੇ ਗੋਲੀ ਚਲਾਈ ਹੈ ਉਸ ਦਾ ਨਾਮ ਨਾਰਾਇਣ ਸਿੰਘ ਚੌੜੇ ਦੱਸਿਆ ਜਾ ਰਿਹਾ ਹੈ ਜੋ ਹੁਣ ਪੁਲਿਸ ਦੇ ਹਿਰਾਸਤ ‘ਚ ਹੈ ।

ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ । ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ ।