Punjab
ਪੰਜਾਬ ਪੁਲਿਸ ਦੇ ASI ਦੀ ਵਿਵਾਦਿਤ ਵੀਡੀਓ ਤੇਜ਼ੀ ਨਾਲ ਹੋਈ ਵਾਇਰਲ

ਪਟਿਆਲਾ 16ਸਤੰਬਰ 2023 : ਪਟਿਆਲਾ ਦੇ ਰੇਲਵੇ ਸਟੇਸ਼ਨ ਨੇੜੇ ਪੁਲਿਸ ਦਾ ਏ.ਐਸ.ਆਈ. ਇਕ ਬਜ਼ੁਰਗ ਨੂੰ ਕੁੱਟਦੇ ਹੋਏ ਨਜਰ ਆ ਰਿਹਾ ਹੈ | ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਮੁਲਾਜ਼ਮ ਵੱਲੋਂ ਕੁੱਟਮਾਰ ਕਰਨ ਵਾਲਾ ਵਿਅਕਤੀ ਮੀਡੀਆ ਦੇ ਸਾਹਮਣੇ ਆ ਗਿਆ ਹੈ।
ਉਕਤ ਵਿਅਕਤੀ ਨੇ ਦੱਸਿਆ ਕਿ ਉਸ ਨੂੰ ਕਿਉਂ ਕੁੱਟਿਆ ਗਿਆ, ਇਸ ਬਾਰੇ ਉਸ ਨੂੰ ਕੁਝ ਨਹੀਂ ਪਤਾ ਪਰ ਉਸ ਨੇ ਦੱਸਿਆ ਕਿ ਉਸ ਨੂੰ ਕੁੱਟਣ ਵਾਲਾ ਏ.ਐੱਸ.ਆਈ. ਸ਼ਾਮ ਲਾਲ ਹੈ ਅਤੇ ਫਿਲਹਾਲ ਉਸ ਨੇ ਇਸ ਸਬੰਧੀ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ਦਾ ਨੋਟਿਸ ਲੈਂਦਿਆਂ ਐੱਸ.ਐੱਸ.ਪੀ. ਵਰੁਣ ਸ਼ਰਮਾ ਏ.ਐਸ.ਆਈ ਸ਼ਿਆਮ ਲਾਲ ਨੂੰ ਮੁਅੱਤਲ ਕਰਕੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।