Connect with us

India

ਕਿਸਾਨਾਂ ਦੇ ਕਾਫਲੇ ਨੇ ਚੰਡੀਗੜ੍ਹ ਬੈਰੀਕੇਡ ਤੋੜਦਿਆਂ ਰਾਜ ਭਵਨ ਵੱਲ ਕੀਤਾ ਕੂਚ

Published

on

kissan bericade

ਕਿਸਾਨ ਪੰਜਾਬ ਰਾਜ ਭਵਨ ਵੱਲ ਵਧਦੇ ਜਾ ਰਹੇ ਹਨ। ਕਿਸਾਨ ਬੈਰੀਕੇਡ ਤੋੜ ਕੇ ਪੈਦਲ ਮਾਰਚ ਕਰਦੇ ਹੋਏ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ ਦਾ ਵੀ ਇਤਸਮਾਲ ਕੀਤਾ ਹੈ। ਕਿਸਾਨਾਂ ਦਾ ਕਾਫਲਾ ਸੈਕਟਰ-17 ਤੱਕ ਪਹੁੰਚ ਚੁੱਕਾ ਹੈ। ਰਾਜ ਭਵਨ ਕਰੀਬ ਤਿੰਨ ਕਿਲੋਮੀਟਰ ਦੂਰ ਹੀ ਰਹਿ ਗਿਆ ਹੈ। ਚੰਡੀਗੜ੍ਹ ਅਤੇ ਹਰਿਆਣਾ ਪੁਲਿਸ ਨੇ ਰਾਜ ਭਵਨ ਦੇ ਨੇੜੇ ਸਾਰੀਆਂ ਸੜਕਾਂ ਨੂੰ ਬੈਰੀਕੇਡ ਲਾ ਬੰਦ ਕਰ ਦਿੱਤਾ ਹੈ।ਥੋੜੀ ਦੇਰ ਤੱਕ ਕਿਸਾਨ ਅਤੇ ਪੁਲਿਸ ਫੇਰ ਤੋਂ ਆਹਮਣੇ ਸਾਹਮਣੇ ਹੋਣਗੇ। ਚੰਡੀਗੜ੍ਹ ਕੂਚ ਕਰਨ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਇੰਡੀਅਨ ਫਾਰਮਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ, ਰੂਦਲੂ ਮਾਨਸਾ, ਬਲਦੇਵ ਸਿੰਘ ਸਿਰਸਾ ਨੇ ਸੰਬੋਧਨ ਕੀਤਾ। ਕਿਸਾਨਾਂ ਨੇ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਅਗਲੇ ਲੱਗੇ ਪਹਿਲੇ ਪੁਲੀਸ ਬੈਰੀਕੇਡ ਨੂੰ ਤੋੜ ਕੇ ਚੰਡੀਗੜ੍ਹ ਵੱਲ ਵਧਣਾ ਸ਼ੁਰੂ ਕੀਤਾ ਸੀ। ਮੁਹਾਲੀ ਵਿੱਚ ਪੰਜਾਬ ਭਰ ’ਚੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ ਗੁਰਦੁਆਰਾ ਅੰਬ ਸਾਹਿਬ ਦੇ ਮੈਦਾਨ ਵਿੱਚ ਇਕੱਤਰ ਹੋਏ। ਰਾਜ ਭਵਨ ਵੱਲ ਕਿਸਾਨਾਂ ਦੇ ਮਾਰਚ ਕਾਰਨ ਚੰਡੀਗੜ੍ਹ ਪੁਲੀਸ ਨੇ ਸਾਰੇ ਐਂਟਰੀ ਪੁਆਇੰਟ ਸੀਲ ਕੀਤੇ ਸਨ।