bettilt giriş
The couple swallowed poison in the hotel, the woman died
Connect with us

Amritsar

ਪ੍ਰੇਮੀ ਜੋੜੇ ਨੇ ਹੋਟਲ ‘ਚ ਨਿਗਲਿਆ ਜ਼ਹਿਰ, ਔਰਤ ਦੀ ਮੌ+ਤ…

Published

on

ਅੰਮ੍ਰਿਤਸਰ 29ਸਤੰਬਰ 2023: ਅੰਮ੍ਰਿਤਸਰ ਦੇ ਚੌਕ ਕਰੋੜੀ ਸਥਿਤ ਇੱਕ ਹੋਟਲ ਵਿੱਚ ਰੁਕਣ ਆਏ ਪ੍ਰੇਮੀ ਜੋੜੇ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਹ ਗੱਲ ਵੀਰਵਾਰ ਸਵੇਰੇ ਉਸ ਸਮੇਂ ਸਾਹਮਣੇ ਆਈ ਜਦੋਂ ਦਰਵਾਜ਼ਾ ਨਾ ਖੁੱਲ੍ਹਣ ‘ਤੇ ਮੁਲਾਜ਼ਮਾਂ ਨੇ ਖੜਕਾਇਆ। ਸੂਚਨਾ ਤੋਂ ਬਾਅਦ ਪੁਲਸ ਹੋਟਲ ‘ਚ ਪਹੁੰਚੀ ਅਤੇ ਕਮਰੇ ਦਾ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਜੋੜਾ ਜ਼ਖਮੀ ਹਾਲਤ ‘ਚ ਪਿਆ ਸੀ। ਪੁਲੀਸ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਨੌਜਵਾਨ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਜਾਂਚ ਅਧਿਕਾਰੀ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਲਾਸ਼ ਨੂੰ ਸ਼ਨਾਖਤ ਲਈ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਨੌਜਵਾਨ ਦੀ ਪਛਾਣ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਅਜੈ ਵਜੋਂ ਹੋਈ ਹੈ। ਉਹ ਗੁੱਜਰਪੁਰਾ ਇਲਾਕੇ ਦੀ ਸ਼ਰਮਾ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਆਪਣੀ ਮਹਿਲਾ ਸਾਥੀ ਨਾਲ ਰਹਿੰਦਾ ਹੈ।

ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਦੋਵਾਂ ‘ਚ ਪ੍ਰੇਮ ਸਬੰਧ ਸਨ। ਜਾਨਲੇਵਾ ਕਦਮ ਚੁੱਕਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੋਵਾਂ ਨੇ ਹੋਟਲ ਦੇ ਕਮਰੇ ਵਿੱਚ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਹੋਸ਼ ਆਉਣ ‘ਤੇ ਉਸ ਦੇ ਬਿਆਨ ਦਰਜ ਕੀਤੇ ਜਾਣਗੇ। ਪੁਲਸ ਔਰਤ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

2