Punjab
ਅਦਾਲਤ ਵੱਲੋਂ ਮੁੜ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ
ਪੰਜ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਬਠਿੰਡਾ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਮੁੜ ਅਦਾਲਤ ‘ਚ ਕੀਤਾ ਪੇਸ਼
15 ਨਵੰਬਰ 2023: ਬਠਿੰਡਾ ਦੇ ਮਾਲ ਰੋਡ ਤੇ ਹਰਮਨ ਕੁਲਚਾ ਦੇ ਮਾਲਕ ਹਰਜਿੰਦਰ ਸਿੰਘ ਮੇਲਾ ਦੇ ਕਤਲ ਮਾਮਲੇ ਵਿੱਚ ਪੁਲਿਸ ਕੋਲ ਰਿਮਾਂਡ ਤੇ ਚੱਲ ਰਹੇ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਮੁੜ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵਿੱਚ ਪੁਲਿਸ ਵੱਲੋਂ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਹਰਜਿੰਦਰ ਸਿੰਘ ਮੇਲਾ ਕਤਲ ਮਾਮਲੇ ਵਿੱਚ ਗ੍ਰਿਫਤਾਰ ਤਿੰਨ ਨੌਜਵਾਨਾਂ ਨੂੰ ਦੇ ਆਹਮਣੇ ਸਾਹਮਣੇ ਬਿਠਾ ਕੇ ਪੁੱਛ ਕਿਛ ਕਰਨ ਨੂੰ ਲੈ ਕੇ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਵੱਲੋਂ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਦਾ ਮੁੜ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਡੀ ਅਜੇ ਗਾਂਧੀ ਨੇ ਕਿਹਾ ਕਿ ਹਰਜਿੰਦਰ ਸਿੰਘ ਉਰਫ ਮੇਲਾ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਡੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਤੇ ਇਸ ਮਾਮਲੇ ਵਿੱਚ ਜੀਰਕਪੁਰ ਤੋਂ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਪ੍ਰੋਟੈਕਸ਼ਨ ਵਰੰਟ ਤੇ ਬਠਿੰਡਾ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਇਸ ਤੋਂ ਇਲਾਵਾ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਜੋ ਫਰੀਦਕੋਟ ਜੇਲ ਵਿੱਚ ਬੰਦ ਸਨ ਉਹਨਾਂ ਨੂੰ ਵੀ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਸੀ। ਉਹਨਾਂ ਤੋਂ ਵੀ ਪੁੱਛਕਿੱਛ ਕੀਤੀ ਜਾ ਰਹੀ ਹੈ ਜਿਨਾਂ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਉਧਰ ਦੂਸਰੇ ਪਾਸੇ ਗੈਂਗਸਟਰ ਅਰਸ਼ ਡਲਾ ਦੇ ਪਿਤਾ ਚਰਨਜੀਤ ਸਿੰਘ ਦੇ ਵਕੀਲ ਹਰਪਾਲ ਸਿੰਘ ਖਾਰਾ ਦਾ ਕਹਿਣਾ ਹੈ ਕਿ ਜਿਹੜਾ ਵਿਅਕਤੀ ਪਿਛਲੇ ਤਿੰਨ ਸਾਲਾਂ ਤੋਂ ਜੇਲ ਵਿੱਚ ਬੰਦ ਹੈ ਉਹ ਕਿਸ ਤਰ੍ਹਾਂ ਕਿਸੇ ਦਾ ਕਤਲ ਕਰਵਾ ਸਕਦਾ ਹੈ ਜਾਂ ਕਿਸ ਤਰ੍ਹਾਂ ਉਸਦੀ ਸ਼ਮੂਲੀਅਤ ਕਿਸੇ ਕਤਲ ਕਾਂਡ ਵਿੱਚ ਹੋ ਸਕਦੀ ਹੈ। ਫਿਲਹਾਲ ਉਹਨਾਂ ਵੱਲੋਂ ਇਸ ਮਾਮਲੇ ਵਿੱਚ ਅਦਾਲਤ ਅੱਗੇ ਆਪਣਾ ਪੱਖ ਰੱਖਿਆ ਗਿਆ ਪਰ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਮੁੜ ਤੋਂ ਭੇਜ ਦਿੱਤਾ ਹੈ