National
ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ
ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।ਦੱਸ ਦੇਈਏ ਮਨੀਸ਼ ਸਿਸੋਦੀਆ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇਗਾ। ਅੱਜ ਹੋਈ ਸੁਣਵਾਈ ਵਿੱਚ ਵਿਸ਼ੇਸ਼ ਸੀਬੀਆਈ ਜੱਜ ਐਮ.ਕੇ. ਨਾਗਪਾਲ ਨੇ ਸਿਸੋਦੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸੀ ਮਾਮਲੇ ‘ਚ ਸੀਬੀਆਈ ਦੇ ਵਕੀਲ ਨੇ ਕਿਹਾ ਕਿ ਸਿਸੋਦੀਆ ਦੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਜਾ ਰਹੀ ਹੈ ਪਰ ਅਗਲੇ 15 ਦਿਨਾਂ ਵਿੱਚ ਲੋੜ ਪੈਣ ‘ਤੇ ਮੁੜ ਹਿਰਾਸਤ ਦੀ ਮੰਗ ਕੀਤੀ ਜਾ ਸਕਦੀ ਹੈ।
ਦੱਸ ਦੇਈਏ 4 ਮਾਰਚ ਨੂੰ ਅਦਾਲਤ ਨੇ ਸਿਸੋਦੀਆ ਦਾ ਸੀਬੀਆਈ ਰਿਮਾਂਡ ਦੋ ਦਿਨਾਂ ਲਈ 6 ਮਾਰਚ ਤੱਕ ਵਧਾ ਦਿੱਤਾ ਸੀ, ਜੋ ਅੱਜ ਸੋਮਵਾਰ ਨੂੰ ਖਤਮ ਹੋ ਗਿਆ। ਹਾਲਾਂਕਿ ਸੀਬੀਆਈ ਨੇ ਅਦਾਲਤ ਤੋਂ ਉਸ ਦੀ ਤਿੰਨ ਦਿਨ ਦੀ ਹਿਰਾਸਤ ਮੰਗੀ । ਉਥੇ ਹੀ ਜਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ 10 ਮਾਰਚ ਨੂੰ ਦੁਪਹਿਰ 2 ਵਜੇ ਆਪਣਾ ਫੈਸਲਾ ਸੁਣਾਏਗੀ ।