Connect with us

National

ਪੰਜਾਬ ‘ਚ ਬਣ ਰਿਹਾ ਚੱਕਰਵਾਤ ਮਚਾਵੇਗਾ ਤਬਾਹੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ!

Published

on

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਲੋਕਾਂ ਲਈ ਚੇਤਾਵਨੀ ਜਾਰੀ ਕੀਤੀ ਹੈ। ਦਰਅਸਲ, ਅੰਮ੍ਰਿਤਸਰ ਜ਼ਿਲ੍ਹੇ ਦੇ ਨੇੜੇ ਚੱਕਰਵਾਤ ਬਣ ਰਿਹਾ ਹੈ। ਇਸ ਕਾਰਨ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਸਮੇਤ ਹੋਰਨਾਂ ਸੂਬਿਆਂ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਨਾਲ-ਨਾਲ ਬੰਗਲਾਦੇਸ਼ ਨੇੜੇ ਬੰਗਾਲ ਦੀ ਖਾੜੀ ‘ਚ ਵੀ ਚੱਕਰਵਾਤ ਬਣ ਰਿਹਾ ਹੈ। ਇਸ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਤੋਂ ਲੈ ਕੇ ਬੰਗਾਲ ਦੀ ਖਾੜੀ ਤੱਕ ਹਰਿਆਣਾ, ਪੰਜਾਬ, ਦਿੱਲੀ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਸੁਹਾਵਣਾ ਅਤੇ ਠੰਢਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ‘ਚ ਬਾਰਿਸ਼ ਨਹੀਂ ਹੋ ਰਹੀ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।