Punjab
BREAKING: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਨੂੰ ਲੈ ਕੇ ਤਾਰੀਖ਼ ਆਈ ਸਾਹਮਣੇ

20 ਨਵੰਬਰ 2023: ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 28 ਤੋਂ 30 ਨਵੰਬਰ ਤੱਕ ਚੱਲੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਫੈਸਲੇ ਨੂੰ ਅਜੇ ਤੱਕ ਕੈਬਨਿਟ ਨੇ ਰਸਮੀ ਤੌਰ ‘ਤੇ ਮਨਜ਼ੂਰੀ ਨਹੀਂ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਦੇ ਫੈਸਲੇ ਨੂੰ ਰਸਮੀ ਤੌਰ ‘ਤੇ ਮਨਜ਼ੂਰੀ ਮਿਲ ਸਕਦੀ ਹੈ।
Continue Reading