National
ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋਵੇਗਾ ਐਲਾਨ
DELHI VIDHANSABHA ELECTION : ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ 7 ਜਨਵਰੀ ਨੂੰ ਕੀਤਾ ਜਾਵੇਗਾ। ਰਾਜਧਾਨੀ ਵਿੱਚ ਫਰਵਰੀ ਵਿੱਚ ਵੋਟਿੰਗ ਹੋਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਅੱਜ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਇਸ ਪ੍ਰੈਸ ਕਾਨਫਰੰਸ ‘ਚ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ।
ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ 7 ਜਨਵਰੀ, 2025 ਨੂੰ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਦਿੱਲੀ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਦੀ ਯੋਜਨਾ ਮੁਤਾਬਕ ਫਰਵਰੀ ਦੇ ਦੂਜੇ ਹਫਤੇ ਵੋਟਿੰਗ ਕਰਵਾਈ ਜਾ ਸਕਦੀ ਹੈ ਅਤੇ 17 ਫਰਵਰੀ ਨੂੰ ਨਤੀਜੇ ਐਲਾਨੇ ਜਾਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਆਉਣ ਵਾਲੀਆਂ ਚੋਣਾਂ ਦੀ ਪ੍ਰਕਿਰਿਆ ਅਤੇ ਸਬੰਧਤ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ECI ਨੇ ਸੋਮਵਾਰ (6 ਜਨਵਰੀ) ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੰਤਿਮ ਵੋਟਰ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਕੁੱਲ 1 ਕਰੋੜ 55 ਲੱਖ 24 ਹਜ਼ਾਰ 858 ਵੋਟਰ ਦਰਜ ਹਨ। ਇਨ੍ਹਾਂ ਵਿੱਚੋਂ 84 ਲੱਖ 49 ਹਜ਼ਾਰ 645 ਪੁਰਸ਼ ਵੋਟਰ ਹਨ, ਜਦਕਿ 71 ਲੱਖ 73 ਹਜ਼ਾਰ 952 ਮਹਿਲਾ ਵੋਟਰ ਹਨ।