Connect with us

National

14 ਮਾਰਚ ਨੂੰ ਹੋ ਸਕਦਾ ਹੈ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

Published

on

ਲੋਕ ਸਭਾ ਦੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ 14 ਮਾਰਚ ਨੂੰ ਹੋਣਾ ਲੱਗਭਗ ਤੈਅ ਹੈ| ਚੋਣ ਕਮਿਸ਼ਨ ਇਸ ਹਫਤੇ ਚੋਣਾਂ ਦਾ ਐਲਾਨ ਕਰ ਸਕਦਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਜੰਮੂ-ਕਸ਼ਮੀਰ ਦਾ ਆਖਰੀ ਦੌਰਾ ਕਰੇਗਾ। ਇਹ ਦੌਰਾ 11,12 ਅਤੇ 13 ਮਾਰਚ ਨੂੰ ਹੋਵੇਗਾ। ਇਸ ਤੋਂ ਬਾਅਦ ਕਿਸੇ ਵੀ ਸਮੇਂ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਸਕਦਾ ਹੈ।

ਦੇਸ਼ ਵਿੱਚ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ 14 ਮਾਰਚ ਨੂੰ ਹੋ ਸਕਦਾ ਹੈ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਲਗਭਗ ਮੰਨਿਆ ਜਾ ਰਿਹਾ ਹੈ। ਪਿਛਲੀ ਵਾਰ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਵਜੋਂ 30 ਮਈ, 2019 ਨੂੰ ਸਹੁੰ ਚੁੱਕੀ ਸੀ, ਜਦੋਂ 10 ਮਾਰਚ, 2019 ਨੂੰ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਸੀ। ਇਹ 14 ਅਪ੍ਰੈਲ ਤੋਂ 19 ਮਈ ਦਰਮਿਆਨ 7 ਪੜਾਵਾਂ ਵਿੱਚ ਵੋਟਿੰਗ ਦਾ ਮੈਰਾਥਨ ਪ੍ਰੋਗਰਾਮ ਸੀ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਈ ਸੀ। ਜਦੋਂ ਕਿ 2014 ਵਿੱਚ ਲੋਕ ਸਭਾ ਚੋਣਾਂ ਲਈ 7 ਅਪ੍ਰੈਲ ਤੋਂ 12 ਮਈ ਦਰਮਿਆਨ ਕੁੱਲ 7 ਪੜਾਵਾਂ ਵਿੱਚ ਵੋਟਿੰਗ ਹੋਈ ਸੀ। 26 ਮਈ 2014 ਨੂੰ ਉਨ੍ਹਾਂ ਨੇ ਦੇਸ਼ ਦੇ 15ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ।

7 ਪੜਾਵਾਂ ‘ਚ ਵੋਟਿੰਗ ਹੋਣ ਦੀ ਸੰਭਾਵਨਾ ਹੈ:
ਇਸ ਵਾਰ ਮਤਦਾਨ ਦੀਆਂ ਤਰੀਕਾਂ 15 ਅਪ੍ਰੈਲ ਤੋਂ 25 ਮਈ ਦੇ ਵਿਚਕਾਰ ਹੋਣ ਦੀ ਸੰਭਾਵਨਾ ਹੈ। ਪਿਛਲੀ ਵਾਰ ਵਾਂਗ 7 ਪੜਾਵਾਂ ‘ਚ ਵੋਟਾਂ ਪੈਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਾ ਕੈਬਨਿਟ ਦੀ ਆਖਰੀ ਮੀਟਿੰਗ 13 ਮਾਰਚ ਨੂੰ ਹੋਵੇਗੀ। ਇਸ ਮੀਟਿੰਗ ਤੋਂ ਬਾਅਦ ਕਈ ਅਹਿਮ ਐਲਾਨ ਕੀਤੇ ਜਾ ਸਕਦੇ ਹਨ। ਇਸ ਤੋਂ ਪਹਿਲਾਂ, 12 ਮਾਰਚ ਨੂੰ, ਪ੍ਰਧਾਨ ਮੰਤਰੀ ਵਰਚੁਅਲ ਮਾਧਿਅਮ ਰਾਹੀਂ ਬਿਹਾਰ ਵਿੱਚ ਇੱਕੋ ਸਮੇਂ 3 ਵੰਦੇ ਭਾਰਤ ਰੇਲ ਗੱਡੀਆਂ ਨੂੰ ਹਰੀ ਝੰਡੀ ਦਿਖਾਉਣ ਵਾਲੇ ਹਨ। ਉਸੇ ਦਿਨ ਉਨ੍ਹਾਂ ਨੇ ਰਾਜਸਥਾਨ ਦੇ ਜੈਸਲਮੇਰ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕਰਨਾ ਹੈ।