Connect with us

Punjab

ਭਿਆਨਕ ਹਾਦਸੇ ‘ਚ ਟਰੈਕਟਰ ਚਾਲਕ ਦੀ ਮੋਤ

Published

on

PUNJAB: ਮੋਗਾ-ਬਰਨਾਲਾ ਬਾਈਪਾਸ ‘ਤੇ ਅੱਜ ਤੜਕੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਮੋਗਾ-ਬਰਨਾਲਾ ਰੋਡ ’ਤੇ ਬੁੱਘੀਪੁਰਾ ਚੌਕ ਪੁਲ ’ਤੇ ਇੱਕ ਟਰੱਕ ਦੀ ਪਿੱਛੇ ਤੋਂ ਆ ਰਹੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਟਰੈਕਟਰ ਦਾ ਸੰਤੁਲਨ ਵਿਗੜਨ ਕਾਰਨ ਟਰੈਕਟਰ ਪੁਲ ਦੀ ਕੰਧ ਨਾਲ ਜਾ ਟਕਰਾਇਆ।

ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜ਼ਖਮੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਹੈ।

ਦੂਜੇ ਪਾਸੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸਮਾਜ ਸੇਵੀ ਸੰਸਥਾ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।