Connect with us

Punjab

BREAKING NEWS:CM ਮਾਨ ਕੋਲ ਪਹੁੰਚੀ ਡਰੱਗ ਕੇਸ REPORT,ਟਵੀਟ ਕਰ ਕਿਹਾ-ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ

Published

on

ਨਸ਼ਿਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਹਾਈਕੋਰਟ ਵੱਲੋਂ ਖੋਲ੍ਹੇ ਗਏ 3 ਲਿਫਾਫੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚ ਗਏ ਹਨ। ਇਸ ਸਬੰਧੀ ਸੀ.ਐਮ. ਮਾਨ ਨੇ ਵੀ ਟਵੀਟ ਕੀਤਾ ਹੈ। ਇਸ ਟਵੀਟ ਵਿੱਚ ਉਹਨਾਂ ਕਿਹਾ, “ਪੰਜਾਬ ਵਿੱਚ ਨਸ਼ਿਆਂ ਦੇ ਮਾਮਲੇ ਨਾਲ ਸਬੰਧਤ ਕਈ ਸਾਲਾਂ ਤੋਂ ਬੰਦ ਪਏ ਮਾਨਯੋਗ ਹਾਈਕੋਰਟ ਵੱਲੋਂ ਖੋਲੇ ਗਏ 3 ਲਿਫਾਫੇ ਸਰਕਾਰ ਕੋਲ ਪਹੁੰਚ ਗਏ ਹਨ।… ਨਸ਼ਿਆਂ ਨਾਲ ਪੰਜਾਬ ਦੇ ਨੌਜਵਾਨਾਂ ‘ਤੇ ਕਾਰਵਾਈ ਕੀਤੀ ਜਾਵੇਗੀ।

ਸੀ.ਐਮ ਮਾਨ ਨੇ ਕਿਹਾ ਕਿ ਹਾਈਕੋਰਟ ਵੱਲੋਂ ਭੇਜੇ ਗਏ ਲਿਫਾਫੇ ਪਹੁੰਚ ਗਏ ਹਨ, ਇਸ ਵਿਚ ਜੋ ਵੀ ਦੋਸ਼ੀ ਹੋਵੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਸੀਲਬੰਦ ਰਿਪੋਰਟ ਕਾਫੀ ਸਮੇਂ ਤੋਂ ਖੁੱਲ੍ਹੀ ਹੈ। ਹੁਣ ਦੇਖਣਾ ਹੈ ਸੀ.ਐਮ. ਇਨ੍ਹਾਂ ਰਿਪੋਰਟਾਂ ਵਿੱਚ ਸ਼ਾਮਲ ਨਾਵਾਂ ਨੂੰ ਜਨਤਕ ਕਰੋ ਜਾਂ ਸਿੱਧੀ ਕਾਰਵਾਈ ਕਰੋ।