National
ਜੰਮੂ-ਕਸ਼ਮੀਰ ਦੇ ਕਟੜਾ ‘ਚ ਭੂਚਾਲ ਕਾਰਨ ਕੰਬੀ ਧਰਤੀ, ਜਾਣੋ ਕਿ ਸੀ ਰਿਕਟਰ ਪੈਮਾਨੇ ‘ਤੇ ਤੀਬਰਤਾ

ਜੰਮੂ-ਕਸ਼ਮੀਰ ਦੇ ਕਟੜਾ ‘ਚ ਅੱਜ (ਸ਼ੁੱਕਰਵਾਰ) ਸਵੇਰੇ 5.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।
ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.6 ਸੀ। ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਭੂਚਾਲ 8 ਜਨਵਰੀ ਐਤਵਾਰ ਰਾਤ ਕਰੀਬ 11.15 ਵਜੇ ਆਇਆ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.9 ਦਰਜ ਕੀਤੀ ਗਈ।