Connect with us

Corona Virus

ਗੁਰੂ ਘਰਾਂ ‘ਚ ਅਰਦਾਸ ਤੋਂ ਬਾਅਦ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਦਿਅਕ ਮੁਕਾਬਲੇ ਸ਼ੁਰੂ

Published

on

ਚੰਡੀਗੜ, 6 ਜੁਲਾਈ : ਗੁਰੂ ਘਰਾਂ ਵਿੱਚ ਅਰਦਾਸ ਤੋਂ ਬਾਅਦ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਦਿਅਕ ਮੁਕਾਬਲੇ ਅੱਜ ਸ਼ੁਰੂ ਹੋ ਗਏ ਹਨ।


ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵੱਖ ਵੱਖ ਜ਼ਿਲਿਆਂ ਦੇ ਸਿੱਖਿਆ ਅਫਸਰਾਂ, ਮੁਕਾਬਲਿਆਂ ਦੇ ਕਾਰਜ ਨੂੰ ਨੇਪਰੇ ਚਾੜਨ ਵਾਲੀਆਂ ਵੱਖ ਵੱਖ ਕਮੇਟੀਆਂ ਦੇ ਨੁਮਾਇੰਦਿਆਂ, ਪਿੰਸੀਪਲਾਂ ਅਤੇ ਅਧਿਆਪਕਾਂ ਦੀ ਹਾਜ਼ਰੀ ਗੁਰੂ ਘਰਾਂ ਵਿੱਚ ਅਰਦਾਸ ਕਰਨ ਤੋਂ ਬਾਅਦ ਵਿਧੀਵੱਤ ਰੂਪ ਵਿੱਚ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ ਹੈ ਜੋ 6 ਜੁਲਾਈ ਤੋਂ 21 ਦਸੰਬਰ 2020 ਤੱਕ ਤਕਰੀਬਨ ਸਾਢੇ ਪੰਜ ਮਹੀਨੇ ਜਾਰੀ ਰਹਿਣਗੇ। ਇਹਨਾਂ ਮੁਕਾਬਲਿਆਂ ਵਿੱਚ ਸ਼ਬਦ ਗਾਇਨ, ਗੀਤ, ਕਾਵਿ ਉਚਾਰਣ, ਭਾਸ਼ਣ, ਸੰਗੀਤ ਸਾਜੋ-ਸਾਜੋ ਸਮਾਨ ਵਜਾਉਣ (ਹਰਮੋਨੀਅਮ, ਤਬਲਾ, ਢੋਲਕ, ਤੂੰਬੀ, ਬੰਸਰੀ, ਸਾਰੰਗੀ, ਢੱਡ) ਪੋਸਟਰ ਬਨਾਉਣ, ਪੇਂਟਿੰਗ ਬਨਾਉਣ, ਸਲੋਗਨ ਲੇਖਣ, ਸੁੰਦਰ ਲਿਖਾਈ ਲਿਖਣ, ਪੀ.ਪੀ.ਟੀ. ਮੇਕਿੰਗ ਅਤੇ ਦਸਤਾਰਬੰਦੀ ਦੇ ਮੁਕਾਬਲੇ ਸ਼ਾਮਲ ਹਨ।


ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ ਸਿਰਫ਼ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ, ਬਾਣੀ ਅਤੇ ਕੁਰਬਾਨੀ ਨਾਲ ਸਬੰਧਿਤ ਹੋਣਗੇ। ਇਹਨਾਂ ਮੁਕਾਬਲਿਆਂ ਵਿੱਚ ਸਿਰਫ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਣਗੇ। ਸਾਰੇ ਮੁਕਾਬਲੇ ਪ੍ਰਾਇਮਰੀ, ਮਿਡਲ, ਸੈਕੰਡਰੀ ਤਿੰਨ ਪੱਧਰਾਂ ‘ਤੇ ਕਰਵਾਏ ਜਾਣਗੇ। ਇਸੇ ਤਰ੍ਹਾਂ ਹੀ ਸਪੈਸ਼ਲ ਨੀਡ (ਸੀ.ਡਬਲਯੂ.ਐਸ.ਐਨ) ਵਾਲੇ ਬੱਚਿਆਂ ਦੇ ਮੁਕਾਬਲੇ ਵੀ ਤਿੰਨ ਪੱਧਰਾਂ ‘ਤੇ ਹੀ ਹੋਣਗੇ। ਇੱਕ ਵਿਦਿਆਰਥੀ ਵੱਧ ਤੋਂ ਵੱਧ ਦੋ ਆਈਟਮਾਂ ਵਿੱਚ ਹਿੱਸਾ ਲੈ ਸਕਦਾ ਹੈ।
ਬੁਲਾਰੇ ਅਨੁਸਾਰ ਇਹ ਮੁਕਾਬਲੇ ਮੌਜੂਦਾ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨਜ਼ ਤੇ ਸੋਲੋ ਆਈਟਮਜ਼ ਦੇ ਰੂਪ ਵਿੱਚ ਕਰਵਾਏ ਜਾਣਗੇ।